ਨਵੀਂ ਦਿੱਲੀ, 6 ਅਗਸਤ (ਏਜੰਸੀ) – ੮ ਅਗਸਤ ਦਿਨ ਬੁੱਧਵਾਰ ਨੂੰ ਸ਼ੁਰੂ ਹੋਣ ਵਾਲੇ ਸੰਸਦ ਦੇ ਵਰਖਾ ਰੁੱਤ (ਮੌਨਸੂਨ) ਦੇ ਸਮਾਗਮ ਵਿੱਚ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਅੱਜ ਨਵੀਂ ਦਿੱਲੀ ਵਿੱਚ ਲੋਕ ਸਭਾ ਦੀ ਸਪੀਕਰ ਸ਼੍ਰੀਮਤੀ ਮੀਰਾ ਕੁਮਾਰ ਵਲੋਂ ਬੁਲਾਈ ਗਈ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਸੁਸ਼ੀਲ ਕੁਮਾਰ ਸ਼ਿੰਦੇ, ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਪਵਨ ਕੁਮਾਰ ਬਾਂਸਲ, ਲੋਕ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਸ਼੍ਰੀਮਤੀ ਸੁਸ਼ਮਾ ਸਵਰਾਜ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀ ਸ਼ਾਮਿਲ ਹੋਏ।
Indian News ਸੰਸਦ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ