ਨਵੀਂ ਦਿੱਲੀ, 27 ਮਈ – ਬੀਬਾ ਹਰਸਿਮਰਤ ਕੌਰ ਬਾਦਲ ਨੂੰ ਨਰੇਂਦਰ ਮੋਦੀ ਦੀ ਸਰਕਾਰ ‘ਚ ਕੈਬਿਨੇਟ ਮੰਤਰੀ ਬਣਨ ‘ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੈਂਕੜੇ ਕਾਰਕੁਨਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਮਨਾਈ। ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀ ਅਗਵਾਈ ਹੇਠ ਕਾਰਕੂੰਨਾਂ ਨੇ ਲੱਡੂ ਵੰਡ ਕੇ ਅਤੇ ਆਤਿਸ਼ਬਾਜ਼ੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼ੇਰ ਸਿੰਘ ਘੁਬਾਇਆ ਵੀ ਮੌਜੂਦ ਸਨ।
ਮਨਜੀਤ ਸਿੰਘ ਜੀ. ਕੇ. ਨੇ ਪੰਜਾਬ ਤੋਂ ਅਰੁਣ ਜੇਤਲੀ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਮੰਤਰੀ ਬਣਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾਂ ਕਰਦੇ ਹੋਏ ਆਸ ਜਤਾਈ ਕਿ ਇਹ ਮੰਤਰੀ ਪੰਜਾਬ ਨਾਲ ਬੀਤੇ 10 ਸਾਲਾਂ ਤੋਂ ਹੋ ਰਹੇ ਸਿਆਸੀ, ਮਾਲੀ ਅਤੇ ਕਾਨੂੰਨੀ ਧੱਕੇ ਤੋਂ ਨਿਜਾਤ ਦਿਵਾਉਂਦੇ ਹੋਏ ਪੰਜਾਬ ਨੂੰ ਖ਼ੁਸ਼ਹਾਲ ਬਨਾਉਣ ਦੀਆਂ ਨਵੀਂ ਯੋਜਨਾਵਾਂ ਨੂੰ ਸਾਹਮਣੇ ਲਿਆਉਣਗੇ। ਬਾਦਲ ਪਰਿਵਾਰ ਵੱਲੋਂ ਸਾਰੇ ਕਾਰਕੂੰਨਾਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਾਰਕੂੰਨਾਂ ਵੱਲੋਂ ਚੋਣਾਂ ਦੌਰਾਨ ਪੰਜਾਬ ‘ਚ ਕੀਤੀਆਂ ਗਈਆਂ ਸੇਵਾਵਾਂ ਨੂੰ ਵੀ ਯਾਦ ਕੀਤਾ ਗਿਆ। ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਜੂਨੀਅਰ ਮੀਤ ਪ੍ਰਧਾਨ ਤਨਵੰਤ ਸਿੰਘ, ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਸੀਨੀਅਰ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਇੰਦਰਜੀਤ ਸਿੰਘ ਮੌਂਟੀ, ਗੁਰਬਚਨ ਸਿੰਘ ਚੀਮਾ, ਮਨਮੋਹਨ ਸਿੰਘ, ਜਤਿੰਦਰ ਪਾਲ ਸਿੰਘ ਗੋਲਡੀ, ਰਵੈਲ ਸਿੰਘ, ਦਰਸ਼ਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਅਕਾਲੀ ਆਗੂ ਜਸਪ੍ਰੀਤ ਸਿੰਘ ਵਿੱਕੀਮਾਨ, ਵਿਕ੍ਰਮ ਸਿੰਘ, ਹਰਜੀਤ ਸਿੰਘ ਟੈਕਨੋ, ਹਰਚਰਣ ਸਿੰਘ ਗੁਲਸ਼ਨ ਅਤੇ ਵੱਡੀ ਗਿਣਤੀ ‘ਚ ਕਾਰਕੁਨ ਮੌਜੂਦ ਸਨ।
Indian News ਹਰਸਿਮਰਤ ਬਾਦਲ ਦੇ ਮੰਤਰੀ ਬਣਨ ‘ਤੇ ਅਕਾਲੀ ਕਾਰਕੁਨਾਂ ਨੇ ਦਿੱਤੀ ਵਧਾਈ