ਕਰਨਾਲ, 28 ਅਗਸਤ – ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ‘ਤੇ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਉਨ੍ਹਾਂ ਨੂੰ ਖੇਤਾਂ ਵਿੱਚ ਖਦੇੜ ਦਿੱਤਾ। ਲਾਠੀਚਾਰਜ ਵਿੱਚ ਕਈ ਕਿਸਾਨ ਜ਼ਖ਼ਮੀ ਹੋ ਗਏ। ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੁੜ ਬਸਤਾੜਾ ਟੌਲ ਪਲਾਜ਼ਾ ਜਾਮ ਕਰ ਦਿੱਤਾ। ਜੀਟੀ ਰੋਡ ‘ਤੇ ਪਹੁੰਚੇ ਹਜ਼ਾਰਾਂ ਕਿਸਾਨਾਂ ਨੂੰ ਕਾਬੂ ਕਰਨ ਲਈ ਭਾਰੀ ਪੁਲੀਸ ਬਲ ਮੌਜੂਦ ਹੈ ਪਰ ਕਿਸਾਨ ਖ਼ਾਸੇ ਨਾਰਾਜ਼ ਹਨ।
ਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਰਾਜ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਪਾਰਟੀ ਦੇ ਹੋਰ ਨੇਤਾ ਅੱਜ ਕਰਨਾਲ ਪਹੁੰਚੇ ਹਨ ਤਾਂ ਜੋ ਪੰਚਾਇਤੀ ਚੋਣਾਂ ਦੀ ਰਣਨੀਤੀ ਤਿਆਰ ਕੀਤੀ ਜਾ ਸਕੇ। ਕਿਸਾਨਾਂ ਨੇ ਬੀਤੀ ਰਾਤ ਹੀ ਇਸ ਮੀਟਿੰਗ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੂਰੇ ਹਰਿਆਣਾ ਵਿੱਚ ਜਾਮ ਦਾ ਸੱਦਾ ਦਿੱਤਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਸਮਾਗਮ ਦਾ ਵਿਰੋਧ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਠੀਚਾਰਜ ਦੀ ਘਟਨਾ ਦੀ ਜਾਂਚ ਕਰਵਾਈ ਜਾਵੇਗੀ ਅਤੇ ਕਸੂਰਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਕਰਨਾਲ ਵਿਖੇ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਟੌਲ ਪਲਾਜ਼ਿਆਂ ਤੋਂ ਇਲਾਵਾ ਕਈ ਥਾਵਾਂ ‘ਤੇ ਰੋਡ ਜਾਮ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਿਸਾਨਾਂ ਵੱਲੋਂ ਅਚਨਚੇਤ ਕੀਤੇ ਗਏ ਰੋਡ ਜਾਮ ਕਰਨ ਕਈ ਥਾਵਾਂ ‘ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਿਸਾਨਾਂ ਨੇ ਮਰੀਜ਼ਾਂ ਤੇ ਹੋਰ ਜ਼ਰੂਰੀ ਕੰਮ ਧੰਦਿਆਂ ਵਾਲੇ ਲੋਕਾਂ ਨੂੰ ਜਾਮ ਤੋਂ ਮੁਕਤ ਰੱਖਿਆ।
Home Page ਹਰਿਆਣਾ ਦੇ ਕਰਨਾਲ ‘ਚ ਵਿਰੋਧ ਕਰਨ ਵਾਲੇ ਕਿਸਾਨਾਂ ‘ਤੇ ਪੁਲੀਸ ਨੇ ਭਾਰੀ...