ਚੰਡੀਗੜ੍ਹ – ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਖ਼ਾਲੀ ਹੋਏ ਗੁਰਦਾਸਪੁਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 11 ਅਕਤੂਬਰ ਨੂੰ ਪੈਣਗੀਆਂ। 12 ਸਤੰਬਰ ਨੂੰ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ ਦਾ ਐਲਾਨ ਕੀਤਾ। ਗੁਰਦਾਸਪੁਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਅਮਲ 15 ਸਤੰਬਰ ਤੋਂ ਆਰੰਭ, 22 ਸਤੰਬਰ ਤੱਕ ਕਾਗ਼ਜ਼ ਦਾਖਲ ਕੀਤੇ ਜਾ ਸਕਣਗੇ ਅਤੇ ਨਤੀਜਾ 15 ਅਕਤੂਬਰ ਨੂੰ ਐਲਾਨਿਆ ਆਵੇਗਾ। ਚੋਣ ਦਾ ਐਲਾਨ ਹੁੰਦਿਆਂ ਹੀ ਗੁਰਦਾਸਪੁਰ ਜ਼ਿਲ੍ਹੇ ‘ਚ ਚੋਣ ਜ਼ਾਬਤਾ ਲੱਗ ਗਿਆ ਹੈ।
ਇਸ ਸੰਸਦੀ ਹਲਕੇ ਤੋਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦਰਮਿਆਨ ਤਿਕੋਣੀ ਟੱਕਰ ਹੋਣ ਦੇ ਆਸਾਰ ਹਨ।
ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਐਲਾਨਦੇ ਹੋਏ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਖਜੂਰੀਆ ਨੂੰ ਉਮੀਦਵਾਰ ਬਣਾਇਆ ਹੈ ਜਦੋਂ ਕਿ ਕਾਂਗਰਸ ਵੱਲੋਂ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਟਿਕਟ ਦਿੱਤੀ ਗਈ ਹੈ ਅਤੇ ਭਾਰਤੀ ਜਨਤਾ ਪਾਰਟੀ ਨੇ ਕਾਰੋਬਾਰੀ ਸਵਰਨ ਸਲਾਰੀਆ ਨੂੰ ਉਮੀਦਵਾਰ ਬਣਾਇਆ ਹੈ।
Indian News 11 ਅਕਤੂਬਰ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਾਂ