ਨਵੀਂ ਦਿੱਲੀ, 9 ਜੂਨ – ਅੱਜ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਵਿੱਚ ਦੱਸਿਆ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ 18 ਜੁਲਾਈ ਨੂੰ ਹੋਵੇਗੀ। 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤੇ ਇਸੇ ਦਿਨ ਨਵੇਂ ਰਾਸ਼ਟਰਪਤੀ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ।
ਰਾਸ਼ਟਰਪਤੀ ਦੇ ਅਹੁਦੇ ਲਈ 29 ਜੂਨ ਤੱਕ ਨਾਮਜ਼ਦਗੀ ਕਾਗ਼ਜ਼ ਭਰੇ ਜਾ ਸਕਣਗੇ। ਵੋਟਾਂ ਦੀ ਗਿਣਤੀ ਦਿੱਲੀ ਵਿੱਚ ਹੋਵੇਗੀ। ਸੰਸਦ ਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਵਿੱਚ ਵੋਟਿੰਗ ਹੋਵੇਗੀ। ਵੋਟਿੰਗ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਲਾਜ਼ਮੀ ਹੋਵੇਗੀ। ਜ਼ਿਕਰਯੋਗ ਹੈ ਕਿ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ ਅਤੇ ਅਗਲੇ ਰਾਸ਼ਟਰਪਤੀ ਲਈ ਉਸ ਦਿਨ ਤੋਂ ਪਹਿਲਾਂ ਚੋਣ ਹੋਣੀ ਹੈ।
Home Page 18 ਜੁਲਾਈ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ