ਨਵੀਂ ਦਿੱਲੀ, 18 ਅਕਤੂਬਰ – ਕੌਮੀ ਘੱਟ ਗਿਣਤੀ ਕਮਿਸ਼ਨ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਲਈ ਮੁਆਵਜ਼ੇ ਤੇ ਪੁਨਰਵਾਸ ਦੇ ਸੰਦਰਭ ਵਿਚ ਅੱਜ ਕਈ ਰਾਜਾਂ ਦੇ ਉੱਚ ਅਧਿਕਾਰੀਆਂ ਨਾਲ ਚਰਚਾ ਕੀਤੀ ਤੇ ਇਸ ਬਾਰੇ ਤਾਜ਼ਾ ਸਥਿਤੀ ਦੀ ਜਾਣਕਾਰੀ ਮੰਗੀ। ਕਮਿਸ਼ਨ ਵੱਲੋਂ ਜਾਰੀ ਬਿਆਨ ਮੁਤਾਬਕ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਤੇ ਕਮਿਸ਼ਨ ਦੇ ਮੈਂਬਰਾਂ ਸਈਅਦ ਸ਼ਾਹੇਜ਼ਾਦੀ ਤੇ ਰਨਿਚੇਨ ਲਹਾਮੋ ਨੇ ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਹਰਿਆਣਾ, ਦਿੱਲੀ, ਝਾਰਖੰਡ, ਯੂਪੀ, ਉੱਤਰਾਖੰਡ, ਉੜੀਸਾ ਤੇ ਜੰਮੂ ਕਸ਼ਮੀਰ ਦੇ ਮੁੱਖ ਤੇ ਗ੍ਰਹਿ ਸਕੱਤਰਾਂ, ਘੱਟਗਿਣਤੀਆਂ ਮਾਮਲਿਆਂ ਦੇ ਵਿਭਾਗ ਦੇ ਸਕੱਤਰਾਂ ਦੇ ਨਾਲ ਵੀਡੀਓ ਕਾਨਫਰੰਸ ਰਾਹੀਂ ਇਕ ਬੈਠਕ ਕੀਤੀ। ਇਸ ਬੈਠਕ ਦੌਰਾਨ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਰਾਹਤ, ਮੁਆਵਜ਼ਾ ਤੇ ਨਿਆਂ ਦੇਣ ਲਈ ਸਰਕਾਰਾਂ ਵੱਲੋਂ ਚੁੱਕੇ ਗਏ ਕਦਮਾਂ ਦੇ ਸੰਦਰਭ ਵਿਚ ਚਰਚਾ ਕੀਤੀ ਗਈ।
ਇਸ ਤੋਂ ਪਹਿਲਾਂ ਕਮਿਸ਼ਨ ਨੇ ਇਸ ਮਾਮਲੇ ਵਿਚ ਅਕਤੂਬਰ, 2021 ਵਿਚ 10 ਰਾਜਾਂ ਤੋਂ ਜਾਣਕਾਰੀ ਮੰਗੀ ਸੀ। ਘੱਟਗਿਣਤੀ ਕਮਿਸ਼ਨ ਨੇ ਕਿਹਾ ਕਿ ਰਾਜਾਂ ਨੂੰ ਮੁਆਵਜ਼ੇ ਤੇ ਰਾਹਤ ਬਾਰੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਦੀ ਪਾਲਣਾ ਸਬੰਧੀ ਤਾਜ਼ਾ ਸਥਿਤੀ ਅਤੇ ਹੋਰ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ।
Home Page 1984 ਸਿੱਖ ਕਤਲੇਆਮ ਮਾਮਲਿਆਂ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਮੁਆਵਜ਼ੇ ਬਾਰੇ...