ਚੰਡੀਗੜ੍ਹ, 23 ਜੁਲਾਈ (ਏਜੰਸੀ) – ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੀਆਂ ਕੀਤੀਆਂ ਜਾਂਦੀਆਂ ਮੀਟਿੰਗਾਂ ਲਈ ਪੰਜਾਬ ਸਰਕਾਰ ਦੇ ਸਮੂਹ ਵਿੱਤ ਕਮਿਸ਼ਨਰਾਂ/ਪ੍ਰਮੁੱਖ ਸਕੱਤਰਾਂ/ਪ੍ਰਬੰਧਕੀ ਸਕੱਤਰਾਂ ਨੂੰ ਹਦਾਇਤ ਕੀਤੀ ਹੈ ਕਿ ਸਬੰਧਤ ਵਿਭਾਗ ਦੇ ਮੰਤਰੀ ਤੇ ਮੁੱਖ ਸੰਸਦੀ ਸਕੱਤਰ ਨੂੰ ਇਸ ਮੀਟਿੰਗ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਮੀਟਿੰਗ ਵਿੱਚ ਪਹੁੰਚ ਸਕਣ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਮੁੱਖ ਮੰਤਰੀ ਜੀ ਵਲੋਂ ਬੁਲਾਈਆਂ ਜਾਂਦੀਆਂ ਮੀਟਿੰਗਾਂ ਵਿੱਚ ਕਈ ਵਾਰ ਸਬੰਧਤ ਮਹਿਕਮੇ ਦੇ ਮੰਤਰੀ ਸਾਹਿਬਾਨ ਤੇ ਮੁੱਖ ਸੰਸਦੀ ਸਕਤੱਰ ਸ਼ਾਮਲ ਨਹੀਂ ਹੋ ਪਾਉਂਦੇ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਚਾਹਿਆ ਹੈ ਕਿ ਸਬੰਧਤ ਮਹਿਕਮੇ ਦੀ ਮੀਟਿੰਗ ਵਿੱਚ ਮਹਿਕਮੇ ਦੇ ਮੰਤਰੀ ਤੇ ਮੁੱਖ ਸੰਸਦੀ ਸਕੱਤਰ ਜ਼ਰੂਰ ਸ਼ਾਮਲ ਹੋਣ। ਇਸ ਲਈ ਸੂਬੇ ਦੇ ਸਮੂਹ ਵਿੱਤ ਕਮਿਸ਼ਨਰਾਂ/ਪ੍ਰਮੁੱਖ ਸਕੱਤਰਾਂ/ਪ੍ਰਬੰਧਕੀ ਸਕੱਤਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਮੁੱਖ ਮੰਤਰੀ ਜੀ ਵਲੋਂ ਕੀਤੀ ਜਾਂਦੀ ਮੀਟਿੰਗ ਬਾਰੇ ਆਪਣੇ ਸਬੰਧਤ ਮਹਿਕਮੇ ਦੇ ਮੰਤਰੀ ਤੇ ਮੁੱਖ ਸੰਸਦੀ ਸਕੱਤਰ ਨੂੰ ਜਾਣਕਾਰੀ ਤਾਂ ਜੋ ਉਹ ਮੀਟਿੰਗ ਵਿੱਚ ਸ਼ਾਮਲ ਹੋ ਸਕਣ।
Indian News ਮੁੱਖ ਮੰਤਰੀ ਦੀਆਂ ਮੀਟਿੰਗਾਂ ਸਬੰਧੀ ਮੰਤਰੀਆਂ ਤੇ ਮੁੱਖ ਸੰਸਦੀ ਸਕੱਤਰਾਂ ਨੂੰ ਜਾਣਕਾਰੀ...