ਯਸ਼ਵੰਤ ਸਿਨਹਾ ਟੀਐੱਮਸੀ ਦੇ ਮੀਤ ਪ੍ਰਧਾਨ ਬਣੇ

ਨਵੀਂ ਦਿੱਲੀ, 15 ਮਾਰਚ – ਐਨਡੀਏ ਸਰਕਾਰ ਵਿੱਚ ਮੰਤਰੀ ਰਹੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਯਸ਼ਵੰਤ ਸਿਨਹਾ ਜੋ ਇਸੇ ਹਫ਼ਤੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਵਿੱਚ ਸ਼ਾਮਲ ਹੋਏ ਸਨ ਨੂੰ, ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀਐੱਮਸੀ ਪਾਰਟੀ ਵਿੱਚ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਨੂੰ ਟੀਐੱਮਸੀ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਹੈ। ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਸੁਬਰਤਾ ਬਖ਼ਸ਼ੀ ਨੇ ਇਸ ਸਬੰਧੀ ਹੁਕਮ ਅੱਜ ਜਾਰੀ ਕੀਤੇ। ਸ੍ਰੀ ਸਿਨਹਾ ਟੀਐੱਮਸੀ ਲਈ ਪ੍ਰਚਾਰ ਕਰਨਗੇ।
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਯਸ਼ਵੰਤ ਸਿਨਹਾ ਸਵ. ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵਿੱਚ ਕਈ ਮੰਤਰੀਆਂ ਦੇ ਅਹੁਦੇ ਉੱਤੇ ਰਹੇ ਸਨ। ਉਹ ਵਿੱਤ ਮੰਤਰੀ ਅਤੇ ਵਿਦੇਸ਼ ਮੰਤਰੀ ਵੀ ਰਹੇ। ਜਦੋਂ ਕਿ ਪਿਛਲੇ ਕਈ ਸਾਲਾਂ ਤੋਂ ਉਹ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਸਨ।