ਕੋਵਿਡ -19: ਨਿਊਜ਼ੀਲੈਂਡ ‘ਚ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ

ਵੈਲਿੰਗਟਨ, 19 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 2 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਹ 2 ਨਵੇਂ ਕੇਸ ਭਾਰਤ ਤੋਂ ਆਇਆ ਦੇ ਹਨ, ਇਹ ਦੋਵੇਂ 2 ਅਤੇ 5 ਅਪ੍ਰੈਲ ਨੂੰ ਯੂਨਾਈਟਿਡ ਅਰਬ ਅਮੀਰਾਤ ਦੇ ਰਸਤੇ ਰਾਹੀ ਨਿਊਜ਼ੀਲੈਂਡ ਆਏ ਸਨ। ਦੋਵੇਂ ਆਕਲੈਂਡ ਦੀ ਮੈਨੇਜਡ ਆਈਸੋਲੇਸ਼ਨ ਸਹੂਲਤ ਵਿੱਚ ਹਨ।
ਜ਼ਿਕਰਯੋਗ ਹੈ ਕਿ ਅੱਜ ਤੋਂ ਨਿਊਜ਼ੀਲੈਂਡ ਤੇ ਆਸਟਰੇਲੀਆ ਵਿਚਾਲੇ ਕੁਆਰੰਟੀਨ ਫ੍ਰੀ ਟਰੈਵਲ ਬੱਬਲ ਆਰੰਭ ਹੋ ਗਿਆ ਹੈ। ਦੋਵੇਂ ਦੇਸ਼ਾਂ ਤੋਂ ਯਾਤਰੀ ਇੱਕ ਦੂਜੇ ਦੇ ਦੇਸ਼ ਵਿੱਚ ਆਨ-ਜਾਣ ਲੱਗ ਗਏ ਹਨ।
ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 102 ਹੈ। ਹੁਣ ਨਿਊਜ਼ੀਲੈਂਡ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 2240 ਹੈ। ਇਸ ਸਾਲ ਦੇ ਸ਼ੁਰੂ ਤੋਂ ਬਾਅਦ ਕੁੱਲ 424 ਕੇਸਾਂ ਵਿੱਚੋਂ 48 ਹਿਸਟੋਰੀਕਲ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,596 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਇਨ੍ਹਾਂ ਵਿੱਚੋਂ ਕੰਨਫ਼ਰਮ ਕੇਸਾਂ ਦੀ ਗਿਣਤੀ 2240 ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 102 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2468 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।