ਨਵੀਂ ਦਿੱਲੀ, 19 ਅਪ੍ਰੈਲ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਦੇਸ਼ ਭਰ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਹਾਲਾਤ ਦਿਨ ਪ੍ਰਤੀ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। 12 ਦਿਨਾਂ ਵਿੱਚ ਕੋਰੋਨਾ ਸੰਕਰਮਣ ਦੀ ਗਿਣਤੀ ਵੱਧ ਕੇ ਦੁੱਗਣੀ ਹੋ ਗਈ ਹੈ। ਕੋਰੋਨਾ ਨਾਲ ਪਿਛਲੇ 24 ਘੰਟਿਆਂ ਵਿੱਚ ਦੇਸ਼ ‘ਚ ਕੋਰੋਨਾ ਦੇ 2.71 ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ। ਕੋਰੋਨਾ ਦੇ ਇੱਕੋ ਦਿਨ ‘ਚ 2,71,204 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕੇਸਾਂ ਦੀ ਗਿਣਤੀ ਵਧ ਕੇ 15,057,767 ਹੋ ਗਈ ਹੈ ਅਤੇ ਐਕਟਿਵ ਮਾਮਲੇ ਵੱਧ ਕੇ 19,21,738 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 1,570 ਹੋਰ ਮੌਤਾਂ ਹੋਣ ਨਾਲ ਕੋਰੋਨਾਵਾਇਰਸ ਕਾਰਣ ਮ੍ਰਿਤਕਾਂ ਦਾ ਅੰਕੜਾ ਵਧ ਕੇ 1,78,793 ਹੋ ਗਿਆ ਹੈ। ਅੰਕੜਿਆਂ ਮੁਤਾਬਿਕ ਦੇਸ਼ ‘ਚ ਹੁਣ ਤੱਕ 12,948,848 ਮਰੀਜ਼ ਇਸ ਤੋਂ ਰਿਕਵਰ ਹੋ ਚੁੱਕੇ ਹਨ।
Home Page ਕੋਵਿਡ -19: ਭਾਰਤ ‘ਚ ਇੱਕੋ ਦਿਨ ‘ਚ ਰਿਕਾਰਡ 2 ਲੱਖ 71 ਹਜ਼ਾਰ...