ਲੰਡਨ, 19 ਅਪ੍ਰੈਲ – ਭਾਰਤ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਅਤੇ ਵੱਧ ਦੇ ਕੇਸਾਂ ਕਾਰਣ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅੱਜ ਆਪਣਾ ਭਾਰਤ ਦੌਰਾ ਰੱਦ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਇਹ ਦੂਜੀ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਜੌਹਨਸਨ ਦਾ ਭਾਰਤ ਦੌਰਾ ਰੱਦ ਹੋਇਆ ਹੈ ਇਸ ਤੋਂ ਪਹਿਲਾਂ ੨੬ ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਆਉਣਾ ਸੀ ਪਰ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਕਰਕੇ ਉਨ੍ਹਾਂ ਆਪਣੀ ਯਾਤਰਾ ਰੱਦ ਕੀਤੀ ਸੀ।
ਪ੍ਰਧਾਨ ਮੰਤਰੀ ਦੇ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਹੁਣ ਪ੍ਰਧਾਨ ਮੰਤਰੀ ਜੌਹਨਸਨ ਅਗਲੇ ਹਫ਼ਤੇ ਭਾਰਤ ਨਹੀਂ ਆਉਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੋਰਿਸ ਜੌਹਨਸਨ ਇਸ ਮਹੀਨੇ ਦੇ ਅਖੀਰ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਨੀਤੀਆਂ ਬਾਰੇ ਡਿਜੀਟਲ ਵਿਚਾਰ ਵਟਾਂਦਰਾ ਕਰ ਸਕਦੇ ਹਨ।
Home Page ਇੰਗਲੈਂਡ ਦੇ ਪ੍ਰਧਾਨ ਮੰਤਰੀ ਜੌਹਨਸਨ ਦਾ ਕੋਰੋਨਾ ਕਾਰਣ ਭਾਰਤ ਦੌਰਾ ਰੱਦ