ਵੈਲਿੰਗਟਨ, 28 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 2 ਨਵੇਂ ਕੇਸ ਸਾਹਮਣੇ ਆਇਆ ਹੈ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਮੈਨੇਜਡ ਆਈਸੋਲੇਸ਼ਨ ‘ਚੋਂ ਆਏ 2 ਨਵੇਂ ਕੇਸ ਅਮਰੀਕਾ ਤੇ ਜਪਾਨ ਤੋਂ ਆਏ ਹਨ। ਉਨ੍ਹਾਂ ਕਿਹਾ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 27 ਹੈ ਅਤੇ ਇਸ ਮਹੀਨੇ ਦੇ ਸ਼ੁਰੂ ਵਿੱਚ ਆਕਲੈਂਡ ਏਅਰਪੋਰਟ ਹਵਾਈ ਅੱਡੇ ਦੇ ਕਰਮਚਾਰੀ ਦੇ ਸਾਰੇ ਨੇੜਲੇ ਸੰਪਰਕ ਦੇ ਹੁਣ ਟੈੱਸਟ ਨੈਗੇਟਿਵ ਆ ਗਏ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਦੀ ਸਫ਼ਾਈ ਕਰਨ ਵਾਲੇ ਕਰਮਚਾਰੀ ਨੂੰ ਕਿਸ ਤਰ੍ਹਾਂ ਲਾਗ ਲੱਗੀ ਗਈ ਸੀ।
ਬਲੂਮਫੀਲਡ ਨੇ ਕਿਹਾ ਕਿ ਸਪੋਰਟ ਐਨਜ਼ੈੱਡ ਤੋਂ 488 ਬਿਨੈ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚ ਬਲੈਕ ਕੈਪਸ ਅਤੇ ਓਲੰਪੀਅਨ ਖਿਡਾਰੀ ਸ਼ਾਮਲ ਹਨ। ਛੇਤੀ ਟੀਕੇ ਲਗਾਉਣ ਲਈ ਅਤੇ ਵਿਦੇਸ਼ ਮੰਤਰਾਲੇ ਅਤੇ ਵਪਾਰ ਮੰਤਰਾਲੇ ਤੋਂ 7 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ,”ਅਸੀਂ ਫਾਈਜ਼ਰ ਟੀਕਾਕਰਣ ਦੇ ਆਪਣੇ ਸਟਾਕਾਂ ਨੂੰ ਵੀ ਜੋੜ ਰਹੇ ਹਾਂ। ਸਾਨੂੰ ਦੇਸ਼ ਵਿੱਚ ਲਗਭਗ 685,620 ਖ਼ੁਰਾਕਾਂ ਮਿਲੀਆਂ ਹਨ। ਜੋ ਦੋ ਵੱਧ ਸੁਰੱਖਿਆ ਦੇ ਲਈ ਜ਼ਰੂਰੀ ਦੋ ਖ਼ੁਰਾਕਾਂ ਦੇ ਨਾਲ 342,000 ਤੋਂ ਵੱਧ ਲੋਕਾਂ ਨੂੰ ਟੀਕਾ ਲਗਾਉਣ ਲਈ ਕਾਫ਼ੀ ਹੈ”।
ਇਸ ਦੌਰਾਨ ਵਿਦੇਸ਼ ਮੰਤਰੀ ਨਨਈਆ ਮਹੂਤਾ ਨੇ ਐਲਾਨ ਕੀਤਾ ਹੈ ਕਿ ਨਿਊਜ਼ੀਲੈਂਡ ਇੰਟਰਨੈਸ਼ਨਲ ਫੈਡਰੇਸ਼ਨ ਆਫ਼ ਰੈੱਡ ਕਰਾਸ ਨੂੰ ਭਾਰਤ ਵਿੱਚ ਵਧ ਰਹੇ ਮਾਮਲਿਆਂ ਦੀ ਸਹਾਇਤਾ ਲਈ 1 ਮਿਲੀਅਨ ਡਾਲਰ ਦਾ ਯੋਗਦਾਨ ਦੇਵੇਗਾ। ਮਹੂਤਾ ਨੇ ਕਿਹਾ, “ਅਸੀਂ ਇਸ ਮੁਸ਼ਕਲ ਸਮੇਂ ‘ਚ ਭਾਰਤ ਨਾਲ ਖੜੇ ਹਾਂ ਅਤੇ ਭਾਰਤ ਦੇ ਫ਼ਰੰਟ ਲਾਈਨ ਮੈਡੀਕਲ ਅਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦੇ ਹਾਂ ਜੋ ਜਾਨਾਂ ਬਚਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਭਾਰਤ ਵਿੱਚ ਕੋਵਿਡ -19 ਦੀ ਸਥਿਤੀ ਪਿਛਲੇ ਕੁੱਝ ਮਹੀਨਿਆਂ ਤੋਂ ਹੌਲੀ ਹੌਲੀ ਵਿਗੜਦੀ ਜਾ ਰਹੀ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,610 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 27 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2557 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ,...