ਕੋਵਿਡ -19: ਨਿਊਜ਼ੀਲੈਂਡ ‘ਚ 3 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ

ਵੈਲਿੰਗਟਨ, 29 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਮੈਨੇਜਡ ਆਈਸੋਲੇਸ਼ਨ ‘ਚੋਂ 2 ਨਵੇਂ ਕੇਸ ਸਾਹਮਣੇ ਆਇਆ ਹੈ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਮੈਨੇਜਡ ਆਈਸੋਲੇਸ਼ਨ ‘ਚੋਂ ਆਏ 3 ਨਵੇਂ ਕੇਸ ਵਿੱਚੋਂ 2 ਕੇਸ ਪਾਕਿਸਤਾਨ ਦੇ ਹਨ, ਜੋ ਕੱਲ੍ਹ ਯਾਤਰਾ ਦੀ ਪਾਬੰਦੀ ਲੱਗਣ ਤੋਂ ਪਹਿਲਾਂ ਆਏ ਹਨ। ਤੋਂ ਆਇਆਂ ਦੇ ਹਨ ਜਦੋਂ ਕਿ ਤੀਸਰੇ ਕੇਸ ਦੇ ਬਾਰੇ ਹਾਲੇ ਤਹਿ ਨਹੀਂ ਕੀਤਾ ਗਿਆ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,613 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 23 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2564 ਹੋ ਗਈ ਹੈ। ਕੋਵਿਡ -19 ਨਾਲ 1 ਵਿਅਕਤੀ ਹਸਪਤਾਲ ਵਿੱਚ ਭਰਤੀ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੈ।