ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਪਾਟੋਏਟੋਏ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਪਾਪਾਟੋਏਟੋਏ, 29 ਅਪ੍ਰੈਲ – 1 ਮਈ ਦਿਨ ਸ਼ਨੀਵਾਰ ਨੂੰ ਆ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧੀ ਵਿੱਚ ਇੱਥੇ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ। ਗੁਰਦੁਆਰਾ ਸਾਹਿਬ ਵੱਲੋਂ ਇਸ ਦਿਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ।
ਇਸ ਵਿਸ਼ੇਸ਼ ਸਮਾਗਮ ‘ਚ 1 ਮਈ ਨੂੰ ਸਵੇਰੇ 4.00 ਵਜੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਏਗਾ ਉਪਰੰਤ ਸਵੇਰੇ 4.30 ਤੋਂ 5.15 ਵਜੇ ਤੱਕ ਨਿੱਤਨੇਮ, ਸਵੇਰੇ 5.15 ਤੋਂ 9.00 ਵਜੇ ਤੱਕ ਆਸਾ ਦੀ ਵਾਰ ਦੇ ਕੀਰਤਨ, ਸਵੇਰੇ 9.00 ਤੋਂ 11.00 ਵਜੇ ਸੁਖਮਨੀ ਸਾਹਿਬ ਜੀ ਦਾ ਪਾਠ, 11.00 ਵਜੇ ਨਿਸ਼ਾਨ ਸਾਹਿਬ ਦੀ ਸੇਵਾ, ਸਵੇਰੇ 11.00 (ਸਵੇਰੇ) ਤੋਂ ਸ਼ਾਮੀ 5.00 ਵਜੇ ਤੱਕ ਕੀਰਤਨ, ਸ਼ਾਮੀ 5.00 ਤੋਂ 5.30 ਵਜੇ ਭੋਗ ਸ੍ਰੀ ਸਹਿਜ ਪਾਠ, ਸ਼ਾਮੀ 5.30 ਤੋਂ 6.00 ਵਜੇ ਤੱਕ ਰਹਿਰਾਸ ਸਾਹਿਬ ਜੀ ਦਾ ਪਾਠ, ਸ਼ਾਮੀ 6.00 ਵਜੇ ਤੋਂ ਰਾਤੀ 8.30 ਤੱਕ ਕੀਰਤਨ ਅਤੇ ਸਮਾਪਤੀ।
ਇਸ ਸਮਾਗਮ ਵਿੱਚ ਭਾਈ ਕੁਲਵੰਤ ਸਿੰਘ ਖੈਰਾਬਾਦੀ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ (ਮਿੱਠਾ ਟਿਵਾਣਾ ਵਾਲੇ) ਦੇ ਜੱਥੇ ਕੀਰਤਨ ਦੀ ਸੇਵਾ ਕਰਨਗੇ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਦੁਪਹਿਰੀ 3.00 ਵਜੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਬੇਨਤੀ ਹੈ ਕਿ ਸੰਗਤਾਂ ਵਿੱਚੋਂ ਜਿਨ੍ਹਾਂ ਨੇ ਅੰਮ੍ਰਿਤ ਛੱਡਣਾ ਹੈ ਉਹ ਕੇਸੀ ਇਸ਼ਨਾਨ ਕਰਕੇ ਦਰਬਾਰ ਸਾਹਿਬ ਵਿਖੇ ਸਮੇਂ ਸਿਰ ਪਹੁੰਚਣ। ਅੰਮ੍ਰਿਤ ਛਕਣ ਵਾਲਿਆਂ ਨੂੰ ਕਕਾਰ ਗੁਰਦੁਆਰਾ ਸਾਹਿਬ ਵੱਲੋਂ ਦਿੱਤੇ ਜਾਣਗੇ। ਇਸ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਏਗਾ। ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ। ਸਮਾਗਮ ਸੰਬੰਧੀ ਜਾਣਕਾਰੀ ਲਈ ਤੁਸੀਂ ਫ਼ੋਨ ਨੰਬਰ 09 2779455 ਉੱਤੇ ਸੰਪਰਕ ਕਰ ਸਕਦੇ ਹੋ।