ਨਵੀਂ ਦਿੱਲੀ, 5 ਮਈ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਦੇਸ਼ ਭਰ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਹਾਲਾਤ ਦਿਨ ਪ੍ਰਤੀ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 3.62 ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ ਦੇਸ਼ ਵਿੱਚ 3445 ਮੌਤਾਂ ਹੋਈਆਂ ਹਨ। ਕੋਰੋਨਾ ਦੇ ਇੱਕੋ ਦਿਨ ‘ਚ 3,62,649 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕੇਸਾਂ ਦੀ ਗਿਣਤੀ ਵਧ ਕੇ 20,658,479 ਹੋ ਗਈ ਹੈ। ਦੇਸ਼ ਵਿੱਚ ਐਕਟਿਵ ਮਾਮਲੇ ਵੱਧ ਕੇ 34,83,997 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 3,445 ਹੋਰ ਮੌਤਾਂ ਹੋਣ ਨਾਲ ਕੋਰੋਨਾਵਾਇਰਸ ਕਾਰਣ ਮ੍ਰਿਤਕਾਂ ਦਾ ਅੰਕੜਾ ਵਧ ਕੇ 2,26,172 ਹੋ ਗਿਆ ਹੈ। ਇਸੇ ਦੌਰਾਨ 3,18,760 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅੰਕੜਿਆਂ ਮੁਤਾਬਿਕ ਦੇਸ਼ ‘ਚ ਹੁਣ ਤੱਕ 16,938,551,, ਮਰੀਜ਼ ਇਸ ਤੋਂ ਰਿਕਵਰ ਹੋ ਚੁੱਕੇ ਹਨ।
Home Page ਕੋਵਿਡ -19: ਭਾਰਤ ‘ਚ ਰਿਕਾਰਡ 3 ਲੱਖ 62 ਹਜ਼ਾਰ ਤੋਂ ਵੱਧ ਨਵੇਂ...