ਨਵੀਂ ਦਿੱਲੀ, 18 ਮਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਥਾਨਕ ਪੱਧਰ ਉੱਤੇ ਕੰਟੇਨਮੈਂਟ ਜ਼ੋਨ ਬਣਾਉਣ, ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਟੈਸਟਿੰਗ ਦੇ ਦਾਇਰੇ ਹੇਠ ਲਿਆ ਕੇ ਤੇ ਕੋਰੋਨਾ ਬਾਰੇ ਸਥਾਨਕ ਪ੍ਰਸ਼ਾਸਨ ਨੂੰ ਪੂਰੀ ਜਾਣਕਾਰੀ ਦੇਣ ਨਾਲ ਕੋਰੋਨਾ ਮਹਾਂਮਾਰੀ ਉੱਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਨੌਂ ਰਾਜਾਂ ਦੇ 46 ਜ਼ਿਲ੍ਹਾ ਮੈਜਿਸਟਰੇਟਾਂ ਨਾਲ ਅੱਜ ਆਨਲਾਈਨ ਮੀਟਿੰਗ ਕੀਤੀ ਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਕੋਰੋਨਾ ਕੰਮਾਂ ਬਾਰੇ ਫੀਡਬੈਕ ਮੰਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇ ਉਨ੍ਹਾਂ ਨੂੰ ਲਗਦਾ ਹੈ ਕਿ ਨੀਤੀ ਵਿੱਚ ਬਦਲਾਅ ਲਿਆਉਣ ਦੀ ਜ਼ਰੂਰਤ ਹੈ ਤਾਂ ਉਹ ਨਿਰਸੰਕੋਚ ਆਪਣੀ ਰਾਏ ਦੇਣ। ਸ੍ਰੀ ਮੋਦੀ ਨੇ ਕਿਹਾ ਕਿ ਟੀਕਾਕਰਨ ਨਾਲ ਕੋਰੋਨਾ ਉੱਤੇ ਕਾਬੂ ਪਾਇਆ ਜਾ ਸਕਦਾ ਹੈ ਤੇ ਇਨ੍ਹਾਂ ਟੀਕਿਆਂ ਦੀ ਸਪਲਾਈ ਵਧਾਉਣ ਲਈ ਜੰਗੀ ਪੱਧਰ ਉੱਤੇ ਕੰਮ ਕੀਤੇ ਜਾ ਰਹੇ ਹਨ।
Home Page ਕੋਰੋਨਾ ਮਹਾਂਮਾਰੀ ਰੋਕਣ ਦਾ ਬਿਹਤਰ ਉਪਾਅ ਹੈ ਟੀਕਾਕਰਨ – ਪ੍ਰਧਾਨ ਮੰਤਰੀ ਮੋਦੀ