ਕੋਵਿਡ -19: ਨਿਊਜ਼ੀਲੈਂਡ ‘ਚ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ, 1 ਨਵਾਂ ਤੇ 1 ਹਿਸਟੋਰੀਕਲ ਕੇਸ

ਵੈਲਿੰਗਟਨ, 3 ਜੂਨ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਮੈਨੇਜਡ ਆਈਸੋਲੇਸ਼ਨ ‘ਚੋਂ 2 ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ ਇੱਕ ਨਵਾਂ ਕੇਸ ਹੈ ਅਤੇ ਦੂਜਾ ਕੇਸ ਹਿਸਟੋਰੀਕਲ ਹੈ। ਜਦੋਂ ਕਿ ਕਮਿਊਨਿਟੀ ਵਿੱਚੋਂ ਅੱਜ ਵੀ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਮੈਨੇਜਡ ਆਈਸੋਲੇਸ਼ਨ ‘ਚੋਂ ਆਏ 2 ਨਵੇਂ ਕੇਸਾਂ ‘ਚੋਂ ਨਵਾਂ 1 ਕੇਸ ੩੧ ਮਈ ਦਿਨ ਸੋਮਵਾਰ ਨੂੰ ਭਾਰਤ ਤੋਂ ਕਤਰ ਦੇ ਰਸਤੇ ਆਇਆ ਅਤੇ ਆਕਲੈਂਡ ਵਿਖੇ ਮੈਨੇਜਡ ਆਈਸੋਲੇਸ਼ਨ ਵਿੱਚ ਹੈ। ਦੂਜਾ ਕੇਸ ਜੋ ਹਿਸਟੋਰੀਕਲ ਕੇਸ ਹੈ ਉਹ 23 ਮਈ ਨੂੰ ਜਪਾਨ ਤੋਂ ਸਿੱਧੀ ਉਡਾਣ ਰਾਹੀ ਆਇਆ ਸੀ ਅਤੇ ਕ੍ਰਾਈਸਟਚਰਚ ਵਿਖੇ ਮੈਨੇਜਡ ਆਈਸੋਲੇਸ਼ਨ ਵਿੱਚ ਹੈ।
ਹੁਣ ਨਿਊਜ਼ੀਲੈਂਡ ਵਿੱਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 17 ਹੈ। ਜਦੋਂ ਕਿ ਦੇਸ਼ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 2325 ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,681 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਦੀ ਗਿਣਤੀ ਹੋ ਗਈ ਹੈ। ਜਦੋਂ ਕਿ ਇਸ ਵੇਲੇ ਦੇਸ਼ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 17 ਹੈ। ਦੇਸ਼ ਵਿੱਚ ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,638 ਹੋ ਗਈ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 26 ਹੀ ਹੈ।