ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਚੰਡੀਗੜ੍ਹ, 28 ਸਤੰਬਰ – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੰਬੋਧਨ ਕਰਦੇ ਹੋਏ ਆਪਣਾ ਅਸਤੀਫ਼ਾ ਟਵੀਟਰ ‘ਤੇ ਪਾਇਆ। ਉਨ੍ਹਾਂ ਹਾਈ ਕਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਨੇ ਕਿਹਾ ਪਰ ਉਹ ਕਾਂਗਰਸ ਦੀ ਸੇਵਾ ਕਰਦੇ ਰਹਿਣਗੇ।
ਖ਼ਬਰਾਂ ਹਨ ਕਿ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਅਹੁਦਿਆਂ ਦੀ ਵੰਡ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਚਾਨਕ ਅਸਤੀਫ਼ਾ ਦਿੱਤਾ। ਅਸਤੀਫ਼ਾ ਦੇਣ ਦੇ ਕਾਰਣਾਂ ਦਾ ਵਿਸਥਾਰ ਨਹੀਂ ਦਿੱਤਾ ਗਿਆ।