ਨਵੀਂ ਦਿੱਲੀ, 16 ਅਕਤੂਬਰ – ਇੱਥੇ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਦੀ ਅਪੀਲ ਕੀਤੀ। ਇਸ ਸਬੰਧ ਵਿੱਚ ਮਤਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੇਸ਼ ਕੀਤਾ ਅਤੇ ਦੂਜੇ ਮੁੱਖ ਮੰਤਰੀਆਂ ਅਤੇ ਨੇਤਾਵਾਂ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ। ਸੀਨੀਅਰ ਕਾਂਗਰਸ ਨੇਤਾ ਅੰਬਿਕਾ ਸੋਨੀ ਨੇ ਕਿਹਾ, ‘ਸਾਰੇ ਮੈਂਬਰ ਇਸ ਗੱਲ ‘ਤੇ ਸਹਿਮਤ ਸਨ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਾ ਚਾਹੀਦਾ ਹੈ’। ਕਾਂਗਰਸ ਵਰਕਿੰਗ ਕਮੇਟੀ ਦੀ 5 ਘੰਟਿਆਂ ਤੱਕ ਚੱਲੀ ਮੀਟਿੰਗ ਵਿੱਚ ਜਥੇਬੰਦਕ ਚੋਣਾਂ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਕਾਂਗਰਸ ਪ੍ਰਧਾਨ ਲਈ ਚੋਣਾਂ ਅਗਲੇ ਸਾਲ 21 ਅਗਸਤ ਤੋਂ 20 ਸਤੰਬਰ ਵਿਚਾਲੇ ਕਰਵਾਏ ਜਾਣ ਦਾ ਫ਼ੈਸਲਾ ਹੋਇਆ।
Home Page ਕਾਂਗਰਸ ਪਾਰਟੀ ਪ੍ਰਧਾਨ ਦੀ ਚੋਣ ਅਗਲੇ ਸਾਲ 21 ਅਗਸਤ ਤੋਂ 20 ਸਤੰਬਰ...