ਜੰਮੂ-ਕਸ਼ਮੀਰ ਦੀਆਂ ਚੋਣਾਂ ਤੇ ਸੂਬੇ ਦਾ ਦਰਜਾ ਬਹਾਲ ਕਰਨ ਲਈ ‘ਰੋਡਮੈਪ’ ਐਲਾਨਿਆ
ਸ੍ਰੀਨਗਰ, 23 ਅਕਤੂਬਰ – ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਸ਼ਮੀਰ ਦੇ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਜੰਮੂ-ਕਸ਼ਮੀਰ ‘ਚ ਸ਼ਾਂਤੀ ਬਹਾਲ ਕਰਨ ਲਈ ਨੌਜਵਾਨਾਂ ਤੋਂ ਸਾਥ ਮੰਗਿਆ ਹੈ ਤੇ ਕਿਹਾ ਹੈ ਕਿ ਇਸ ਕੇਂਦਰ ਪ੍ਰਸ਼ਾਸਿਤ ਪ੍ਰਦੇਸ਼ ਵਿੱਚ ਸਹੀ ਹੱਦਬੰਦੀ ਮਗਰੋਂ ਹੀ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਸ਼ਮੀਰ ਦੇ ਵਿਕਾਸ ਵਿੱਚ ਕਿਸੇ ਨੂੰ ਵੀ ਰੁਕਾਵਟਾਂ ਨਹੀਂ ਪਾਉਣ ਦੇਵੇਗੀ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਸ਼ਮੀਰ ਵਿੱਚ ਸ਼ਾਂਤੀ ਬਹਾਲ ਕਰਨ ਤੇ ਵਿਕਾਸ ਕਾਰਜਾਂ ਲਈ ਮੋਦੀ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਰੱਬ ਨੇ ਕਸ਼ਮੀਰ ਨੂੰ ਕੁਦਰਤੀ ਸੁੰਦਰਤਾ ਦੇ ਕੇ ਸਵਰਗ ਵਰਗਾ ਬਣਾਇਆ ਹੈ ਤੇ ਮੋਦੀ ਸਰਕਾਰ ਚਾਹੁੰਦੀ ਹੈ ਕਿ ਇਸ ਇਲਾਕੇ ਦਾ ਵਿਕਾਸ ਹੋਵੇ ਤੇ ਸ਼ਾਂਤੀ ਬਹਾਲ ਹੋਵੇ।
Home Page ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਸ਼ਮੀਰ ‘ਚ ਸ਼ਾਂਤੀ ਬਹਾਲੀ ਲਈ ਨੌਜਵਾਨਾਂ...