ਵੈਲਿੰਗਟਨ, 1 ਨਵੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 162 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਅੱਜ ਕ੍ਰਾਈਸਟਚਰਚ ਤੋਂ ਕਮਿਊਨਿਟੀ ਦਾ ਕੋਈ ਨਵਾਂ ਕੇਸ ਨਹੀਂ ਆਇਆ ਹੈ। ਅੱਜ ਕੈਬਨਿਟ ਨੇ ਅਲਰਟ ਲੈਵਲ ਦੇ ਬਦਲਾਅ ਬਾਰੇ ਵਿਚਾਰ ਚਰਚਾ ਕੀਤਾ, ਜਿਸ ਦਾ ਸ਼ਾਮ 4 ਵਜੇ ਐਲਾਨ ਕੀਤਾ ਜਾਏਗਾ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਇਨ੍ਹਾਂ ਨਵੇਂ 162 ਕੇਸਾਂ ‘ਚ ਆਕਲੈਂਡ ‘ਚੋਂ 156 ਕੇਸ, ਵਾਇਕਾਟੋ ‘ਚੋਂ 5 ਕੇਸ, ਨੌਰਥਲੈਂਡ ‘ਚੋਂ 1 ਕੇਸ ਆਇਆ ਹੈ। ਅੱਜ ਦੇ ਇਨ੍ਹਾਂ ਕੇਸਾਂ ਵਿੱਚੋਂ 92 ਕੇਸ ਲਿੰਕ ਹਨ, ਜਦੋਂ ਕਿ 70 ਨਵੇਂ ਕੇਸ ਅਣਲਿੰਕ ਤੇ ਅੰਡਰ ਇੰਨਵੈਸਟੀਗੇਸ਼ਨ ‘ਚ ਹਨ।
ਅੱਜ ਦੇ ਨਵੇਂ ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 3,510 ਹੋ ਗਈ ਹੈ। ਹਸਪਤਾਲ ਵਿੱਚ 53 ਮਰੀਜ਼ ਹਨ ਜਿਨ੍ਹਾਂ ਵਿੱਚੋਂ 3 ਕੇਸ ਸਖ਼ਤ ਦੇਖਭਾਲ (ICU/HDU) ਵਿੱਚ ਹਨ। ਹਸਪਤਾਲ ਵਿੱਚ ਦਾਖਲ ਹੋਣ ਵਾਲਿਆਂ ਵਿੱਚੋਂ 15 ਨੌਰਥ ਸ਼ੋਰ ਹਸਪਤਾਲ, 19 ਮਿਡਲਮੋਰ ਹਸਪਤਾਲ ਅਤੇ 19 ਆਕਲੈਂਡ ਸਿਟੀ ਹਸਪਤਾਲ ਵਿੱਚ ਹਨ। ਕੋਵਿਡ -19 ਨਾਲ ਹਸਪਤਾਲਾਂ ਵਿੱਚ ਇਸ ਵੇਲੇ ਦਾਖ਼ਲ ਲੋਕਾਂ ਦੀ ਔਸਤ ਉਮਰ 47 ਸਾਲ ਹੈ।
Home Page ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ ਅੱਜ 162 ਹੋਰ ਨਵੇਂ...