ਵੈਲਿੰਗਟਨ, 20 ਨਵੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 172 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਡੈਲਟਾ ਦਾ ਪ੍ਰਕੋਪ ਦੇਸ਼ ਦੇ 6 ਖੇਤਰਾਂ ਵਿੱਚ ਫੈਲ ਗਿਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਇਨ੍ਹਾਂ ਨਵੇਂ 172 ਕੇਸਾਂ ‘ਚੋਂ ਆਕਲੈਂਡ ‘ਚ 148 ਕੇਸ, 12 ਵਾਇਕਾਟੋ ‘ਚ, 4 ਨੌਰਥਲੈਂਡ ‘ਚ, 4 ਲੇਕਸ ਡਿਐੱਚਬੀ ਇਲਾਕੇ ‘ਚ, 3 ਕੇਸ ਬੇ ਆਫ਼ ਪਲੇਨਟੀ ਅਤੇ 1 ਕੇਸ ਵੈਲਿੰਗਟਨ ਵਿੱਚ ਆਇਆ ਹੈ।
ਅੱਜ ਦੇ ਨਵੇਂ 172 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 6,704 ਹੋ ਗਈ ਹੈ। ਇਸ ਵੇਲੇ ਹਸਪਤਾਲ ਵਿੱਚ 70 ਮਰੀਜ਼ ਹਨ, ਜਿਨ੍ਹਾਂ ਵਿੱਚੋਂ 5 ਕੇਸ ਸਖ਼ਤ ਦੇਖਭਾਲ (ICU/HDU) ਵਿੱਚ ਹਨ। ਕੋਵਿਡ -19 ਨਾਲ ਹਸਪਤਾਲਾਂ ਵਿੱਚ ਇਸ ਵੇਲੇ ਦਾਖ਼ਲ ਲੋਕਾਂ ਦੀ ਔਸਤ ਉਮਰ 50 ਸਾਲ ਹੈ।
ਮੰਤਰਾਲੇ ਨੇ ਕਿਹਾ ਕਿ ਦੇਸ਼ ਭਰ ‘ਚ 83% ਲੋਕਾਂ ਨੂੰ ਦੋਵੇਂ ਟੀਕੇ ਲੱਗ ਗਏ ਹਨ ਜੋ ਪੂਰੀ ਤਰ੍ਹਾਂ ਨਾਲ ਵੈਕਸੀਨੇਟ ਹਨ, ਜਦੋਂ ਕਿ 91% ਲੋਕਾਂ ਨੇ ਘੱਟੋ-ਘੱਟ ਇੱਕ ਟੀਕਾ ਲਗਵਾ ਲਿਆ ਹੈ। ਕੱਲ੍ਹ ਵੈਕਸੀਨ ਦੀਆਂ ਹੋਰ 22,608 ਟੀਕੇ ਲਗਾਏ ਗਏ, ਜਿਸ ਵਿੱਚ 6,833 ਪਹਿਲੀ ਟੀਕਾ ਅਤੇ 15,775 ਨੂੰ ਦੂਜਾ ਟੀਕਾ ਲਗਾਇਆ ਗਿਆ।
Home Page ਕੋਵਿਡ -19 ਡੈਲਟਾ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਅੱਜ ਕਮਿਊਨਿਟੀ ਦੇ 172 ਨਵੇਂ ਹੋਰ...