ਕੋਵਿਡ -19: ਅੱਜ ਕਮਿਊਨਿਟੀ ‘ਚ ਡੈਲਟਾ ਵੇਰੀਐਂਟ ਦੇ 28 ਨਵੇਂ ਕੇਸ, ਜਦੋਂ ਕਿ 13 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ

ਵੈਲਿੰਗਟਨ, 13 ਜਨਵਰੀ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 28 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 13 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਨਵੇਂ 28 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 11,236 ਹੋ ਗਈ ਹੈ। ਇਨ੍ਹਾਂ 28 ਕੇਸਾਂ ਵਿੱਚੋਂ ਆਕਲੈਂਡ ‘ਚ 9 ਕੇਸ, 5 ਕੇਸ ਬੇਅ ਆਫ਼ ਪਲੇਨਟੀ, 4 ਕੇਸ ਵੈਰਾਰਾਪਾ ‘ਚ, 3 ਕੇਸ ਵਾਇਕਾਟੋ ‘ਚ, 3 ਕੇਸ ਕੈਂਟਰਬਰੀ, 2 ਕੇਸ ਲੇਕਸ, 2 ਕੇਸ ਹੱਟ ਵੈਲੀ ਵਿੱਚ ਹੈ।
ਵਾਇਰਸ ਨਾਲ ਹਸਪਤਾਲ ਵਿੱਚ 34 ਲੋਕ ਹਨ। ਜਿਨ੍ਹਾਂ ਵਿੱਚੋਂ 4 ਕੇਸ ਨੌਰਥ ਸ਼ੋਰ, 8 ਕੇਸ ਆਕਲੈਂਡ ਸਿਟੀ ਹਸਪਤਾਲ, 17 ਮਿਡਲਮੋਰ ‘ਚ, 4 ਟੌਰੰਗਾ ‘ਚ ਅਤੇ 1 ਕੇਸ ਵਾਇਕਾਟੋ ਵਿੱਚ ਹੈ। 2 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 49 ਸਾਲ ਹੈ।
ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 16,990 ਕੋਵਿਡ ਟੈੱਸਟ ਕੀਤੇ ਗਏ ਹਨ। ਸੱਤ ਦਿਨਾਂ ਦੀ ਰੋਲਿੰਗ ਔਸਤ 15,208 ਟੈੱਸਟ ਹੈ।