ਚੰਡੀਗੜ੍ਹ, 13 ਜਨਵਰੀ – ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ‘ਟੈਲੀਫ਼ੋਨ’ ਚੋਣ ਨਿਸ਼ਾਨ ਅਲਾਟ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਹਾਲ ਹੀ ਵਿੱਚ ਭਾਜਪਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨਾਲ ਚੋਣ ਸਮਝੌਤਾ ਕੀਤਾ ਸੀ। ਪਾਰਟੀ ਦੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਟੈਲੀਫ਼ੋਨ ਚੋਣ ਨਿਸ਼ਾਨ ਅਲਾਟ ਕੀਤਾ ਹੈ।
Home Page ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ‘ਟੈਲੀਫ਼ੋਨ’ ਚੋਣ ਨਿਸ਼ਾਨ...