ਮੁਹਾਲੀ, 13 ਜਨਵਰੀ – ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਸਾਂਸਦ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਐਲਾਨਣ ਦੀ ਵਜਾਏ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਸੂਬੇ ਦੇ ਲੋਕਾਂ ‘ਤੇ ਸੁੱਟ ਦਿੱਤਾ ਹੈ। ਇਸ ਤੋਂ ਸਾਫ਼ ਹੈ ਕਿ ਪਾਰਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਨ ਬਾਰੇ ਜੱਕੋ-ਤੱਕੀ ਵਿੱਚ ਹੈ।
ਇੱਥੇ ਮੁਹਾਲੀ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਹਨ ਪਰ ਮਾਨ ਨੇ ਖ਼ੁਦ ਜਵਾਬ ਦੇ ਦਿੱਤਾ ਅਤੇ ਕਿਹਾ ਲੋਕ ਜਿਸ ਨੂੰ ਚਾਹੁਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਜਾਵੇ। ਇਸ ਮਗਰੋਂ ਪਾਰਟੀ ਨੇ 7074870748 ਨੰਬਰ ਜਾਰੀ ਕਰਕੇ ਪੰਜਾਬ ਦੇ ਲੋਕਾਂ ਤੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਇ ਮੰਗੀ ਗਈ ਹੈ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਨੰਬਰ ਆਏ ਸੁਝਾਅ ਤੋਂ ਬਾਅਦ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਂਜ ਕੇਜਰੀਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਦੌੜ ਤੋਂ ਬਾਹਰ ਹਨ। ਇਸ ਮੌਕੇ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਰਾਘਵ ਚੱਢਾ ਵੀ ਹਾਜ਼ਰ ਸਨ। ਆਪ ਨੇ ਪੰਜਾਬ ਵਿੱਚ 80 ਸੀਟਾਂ ਦਾ ਟੀਚਾ ਮਿਥਦਿਆਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਇੱਕ ਆਖ਼ਰੀ ਵਾਰ ਜ਼ੋਰਦਾਰ ਧੱਕਾ ਲਗਾ ਦਿਓ ਤਾਂ ਜੋ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਈ ਜਾ ਸਕੇ। ਪੈਸੇ ਲੈ ਕੇ ਟਿਕਟਾਂ ਦੇਣ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਝੂਠੇ ਦੋਸ਼ ਲਗਾਉਣਗੇ ਬਹੁਤ ਆਸਾਨ ਹਨ।
Home Page ਪੰਜਾਬ ਵਿਧਾਨ ਸਭਾ ਚੋਣਾਂ: ਆਪ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ...