ਕੋਵਿਡ -19: ਅੱਜ ਕਮਿਊਨਿਟੀ ‘ਚ ਡੈਲਟਾ ਵੇਰੀਐਂਟ ਦੇ 29 ਨਵੇਂ ਕੇਸ, ਜਦੋਂ ਕਿ 25 ਨਵੇਂ ਕੇਸ ਬਾਰਡਰ ‘ਤੋਂ ਆਏ

ਵੈਲਿੰਗਟਨ, 15 ਜਨਵਰੀ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 29 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 25 ਹੋਰ ਨਵੇਂ ਕੇਸ ਬਾਰਡਰ ‘ਤੋਂ ਆਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਨਵੇਂ 29 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 11,281 ਹੋ ਗਈ ਹੈ। ਇਨ੍ਹਾਂ 29 ਕੇਸਾਂ ਵਿੱਚੋਂ ਆਕਲੈਂਡ ‘ਚ 11 ਕੇਸ, 14 ਕੇਸ ਲੇਕਸ, 1 ਕੇਸ ਬੇਅ ਆਫ਼ ਪਲੈਂਟੀ ਅਤੇ 1 ਕੇਸ ਵੈਲਿੰਗਟਨ ਵਿੱਚ ਹੈ।
ਵਾਇਰਸ ਨਾਲ ਹਸਪਤਾਲ ਵਿੱਚ 29 ਲੋਕ ਹਨ। ਜਿਨ੍ਹਾਂ ਵਿੱਚੋਂ 5 ਕੇਸ ਨੌਰਥ ਸ਼ੋਰ, 8 ਕੇਸ ਆਕਲੈਂਡ ਸਿਟੀ ਹਸਪਤਾਲ, 12 ਮਿਡਲਮੋਰ ‘ਚ ਅਤੇ 4 ਟੌਰੰਗਾ ਵਿੱਚ ਹਨ। 1 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹੈ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 47 ਸਾਲ ਹੈ।
ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 15,173 ਕੋਵਿਡ ਟੈੱਸਟ ਕੀਤੇ ਗਏ ਹਨ। ਸੱਤ ਦਿਨਾਂ ਦੀ ਰੋਲਿੰਗ ਔਸਤ 14,918 ਟੈੱਸਟ ਹੈ। ਜਦੋਂ ਕਿ ਆਕਲੈਂਡ ਵਿੱਚ 6,977 ਕੋਵਿਡ ਟੈੱਸਟ ਕੀਤੇ ਗਏ ਹਨ।