ਵੈਲਿੰਗਟਨ, 20 ਜਨਵਰੀ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਡੈਲਟਾ ਪ੍ਰਕੋਪ ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 39 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ ਅੱਜ ਬਾਰਡਰ ਉੱਤੇ 46 ਨਵੇਂ ਕੇਸਾਂ ਪਛਾਣ ਕੀਤੀ ਗਈ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਨਵੇਂ 39 ਕੇਸਾਂ ਨਾਲ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਗਿਣਤੀ ਹੁਣ ਵਧ ਕੇ 11,399 ਹੋ ਗਈ ਹੈ। ਇਨ੍ਹਾਂ 39 ਕੇਸਾਂ ਵਿੱਚੋਂ ਆਕਲੈਂਡ ‘ਚ 21 ਕੇਸ, 14 ਕੇਸ ਲੇਕਸ ‘ਚ, 2 ਕੇਸ ਹਾਕਸ ਬੇਅ ‘ਚ, 1 ਕੇਸ ਕੈਂਟਰਬਰੀ ‘ਚ ਅਤੇ 1 ਕੇਸ ਵੈਸਟ ਕੋਸਟ ‘ਚ ਹੈ।
ਵਾਇਰਸ ਨਾਲ ਹਸਪਤਾਲ ਵਿੱਚ 21 ਲੋਕ ਹਨ। ਜਿਨ੍ਹਾਂ ਵਿੱਚੋਂ 6 ਕੇਸ ਨੌਰਥ ਸ਼ੋਰ, 8 ਕੇਸ ਆਕਲੈਂਡ ਸਿਟੀ ਹਸਪਤਾਲ ਅਤੇ 7 ਮਿਡਲਮੋਰ ਵਿੱਚ ਹੈ। 2 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹੈ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 55 ਸਾਲ ਹੈ।
ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 16,184 ਕੋਵਿਡ ਟੈੱਸਟ ਕੀਤੇ ਗਏ ਹਨ। ਸੱਤ ਦਿਨਾਂ ਦੀ ਰੋਲਿੰਗ ਔਸਤ 13,841 ਟੈੱਸਟ ਹੈ। ਜਦੋਂ ਕਿ ਆਕਲੈਂਡ ਵਿੱਚ 8,425 ਕੋਵਿਡ ਟੈੱਸਟ ਕੀਤੇ ਗਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੱਲ੍ਹ 5 ਤੋਂ 11 ਸਾਲ ਉਮਰ ਦੇ ਕੁੱਲ 12,057 ਬੱਚਿਆਂ ਨੂੰ ਵੈਕਸੀਨ ਦੀ ਪਹਿਲੀ ਖ਼ੁਰਾਕ ਦਿੱਤੀ ਹੈ, ਜਿਸ ਨਾਲ ਹੁਣ ਦੇਸ਼ ਭਰ ਵਿੱਚ ਪਹਿਲੀ ਖ਼ੁਰਾਕ ਲੈਣ ਵਾਲੇ ਬੱਚਿਆਂ ਦੀ ਕੁੱਲ ਗਿਣਤੀ 39,829 ਹੋ ਗਈ ਹੈ।
Home Page ਕੋਵਿਡ -19: ਅੱਜ ਕਮਿਊਨਿਟੀ ‘ਚ ਡੈਲਟਾ ਵੇਰੀਐਂਟ ਦੇ 39 ਨਵੇਂ ਕੇਸ