ਚੰਡੀਗੜ੍ਹ, 13 ਮਾਰਚ – ਪੰਜਾਬ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦਾ ਕਾਰਜਕਾਲ ਅਪ੍ਰੈਲ ‘ਚ ਖ਼ਤਮ ਹੋਣ ਦੇ ਨਾਲ ਹੀ ਚੋਣ ਕਮਿਸ਼ਨ ਨੇ ਸੰਸਦ ਦੇ ਉੱਪਰਲੇ ਸਦਨ ‘ਚ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ, ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ, ਭਾਜਪਾ ਦੇ ਸ਼ਵੇਤ ਮਲਿਕ, ਅਕਾਲੀ ਦਲ ਦੇ ਨਰੇਸ਼ ਗੁਜਰਾਲ ਦਾ ਕਾਰਜਕਾਲ 9 ਅਪ੍ਰੈਲ ਨੂੰ ਸਮਾਪਤ ਹੋਣ ਵਾਲਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 31 ਮਾਰਚ ਨੂੰ ਚੋਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਭਰਨ ਦੀ ਅੰਤਿਮ ਮਿਤੀ 21 ਮਾਰਚ ਹੈ ਤੇ 24 ਮਾਰਚ ਤੱਕ ਨਾਂ ਵਾਪਸ ਲਏ ਜਾ ਸਕਦੇ ਹਨ। ਇਸ ਸਬੰਧੀ ਚੋਣ 31 ਮਾਰਚ ਨੂੰ ਹੋਵੇਗੀ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ ਤੇ 2 ਅਪ੍ਰੈਲ ਤੱਕ ਚੋਣ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।
Home Page ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਚੋਣਾਂ