ਪਾਕਿਸਤਾਨ: ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਖ਼ਾਰਜ, ਅਸੈਂਬਲੀ ਭੰਗ ਕਰਨ ਦੀ ਸਿਫ਼ਾਰਸ਼

ਇਸਲਾਮਾਬਾਦ, 3 ਅਪ੍ਰੈਲ – ਪਾਕਿਸਤਾਨ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਰੱਦ ਕਰ ਦਿੱਤਾ ਤੇ ਇਸ ਨੂੰ ਪਾਕਿਸਤਾਨ ਦੇ ਸੰਵਿਧਾਨ ਅਤੇ ਨਿਯਮਾਂ ਦੇ ਖ਼ਿਲਾਫ਼ ਕਰਾਰ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਸੈਂਬਲੀ ਭੰਗ ਕਰਨ ਦੀ ਰਾਸ਼ਟਰਪਤੀ ਨੂੰ ਸਿਫ਼ਾਰਸ਼ ਕੀਤੀ। ਕੌਮ ਦੇ ਨਾਮ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਜਨਤਾ ਨੂੰ ਮੁਬਾਰਕਬਾਦ ਦਿੰਦੇ ਹਨ ਕਿ ਦੇਸ਼ ਖ਼ਿਲਾਫ਼ ਸਾਜ਼ਿਸ਼ ਨਾਕਾਮ ਹੋ ਗਈ ਹੈ। ਉਨ੍ਹਾਂ ਚੋਣਾਂ ਦੀ ਤਿਆਰੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਦੇਸ਼ ਵਾਸੀ ਫ਼ੈਸਲਾ ਕਰਨ ਕਿ ਸਹੀ ਕੌਣ ਹੈ।