ਪਾਕਿਸਤਾਨ ਰਾਸ਼ਟਰਪਤੀ ਵੱਲੋਂ ਕੌਮੀ ਅਸੈਂਬਲੀ ਭੰਗ

ਇਸਲਾਮਾਬਾਦ, 3 ਅਪ੍ਰੈਲ – ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਲਾਹ ‘ਤੇ ਕੌਮੀ ਅਸੈਂਬਲੀ ਭੰਗ ਕਰ ਦਿੱਤੀ ਹੈ। ਦੇਸ਼ ਦੇ ਸੂਚਨਾ ਤੇ ਪ੍ਰਸਾਰਨ ਰਾਜ ਮੰਤਰੀ ਫ਼ਾਰੂਖ਼ ਹਬੀਬ ਨੇ ਕਿਹਾ ਕਿ ਚੋਣਾਂ 90 ਦਿਨਾਂ ਅੰਦਰ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਮੰਤਰੀ ਮੰਡਲ ਵੀ ਭੰਗ ਕਰ ਦਿੱਤਾ ਗਿਆ ਹੈ।