ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 5,690 ਨਵੇਂ ਕੇਸ ਅਤੇ ਕੋਵਿਡ ਨਾਲ 10 ਹੋਰ ਮੌਤਾਂ ਹੋਈਆਂ

ਵੈਲਿੰਗਟਨ, 25 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 5,690 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਅੱਜ ਵੀ ਕੋਵਿਡ ਨਾਲ ਪਿਛਲੇ 10 ਹੋਰ ਮੌਤਾਂ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 10 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 674 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ 10 ਮੌਤਾਂ ਵਿੱਚੋਂ ਇੱਕ 40 ਸਾਲਾ ਦਾ, ਇੱਕ 60 ਸਾਲ ਦਾ, ਦੋ 70 ਸਾਲ ਦੇ, ਪੰਜ 80 ਸਾਲ ਦੇ ਅਤੇ ਇੱਕ 90 ਸਾਲ ਤੋਂ ਉੱਪਰ ਦਾ ਹੈ। ਇਹ ਮੌਤਾਂ ਆਕਲੈਂਡ (1), ਕਾਊਂਟੀ ਮੈਨੂਕਾਓ (1), ਵਾਇਕਾਟੋ (2), ਹਾਕਸ ਬੇਅ (1), ਮਿਡ ਸੈਂਟਰਲ (1), ਵਾਂਗਾਨੁਈ (1), ਵੈਰਾਰਾਪਾ (1), ਸਾਊਥਰਨ (1) ਅਤੇ ਕੈਂਟਰਬਰੀ (1) ਵਿੱਚ ਹੋਈਆਂ ਹਨ। ਇਸ ਵਿੱਚ 3 ਮਰਦ ਅਤੇ 7 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 5,690 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 154 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 5,536 ਹੈ। ਅੱਜ ਬਾਰਡਰ ਤੋਂ 57 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 514 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 18 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 61 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 1,312 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 9,991 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 58,458 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 887,205 ਕੇਸ ਹੋ ਚੁੱਕੇ ਹਨ।