ਡੈਨਮਾਰਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਮੂਲ ਦੇ ਲੋਕਾਂ ਨਾਲ ਮੁਲਾਕਾਤ ਕੀਤੀ

PM and the Danish PM, Ms. Mette Frederiksen at the Community Reception in Copenhagen, Denmark on May 03, 2022.

ਕੋਪਨਹੈਗਨ, 3 ਮਈ – ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੈਨਮਾਰਕ ਦੇ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ ਗਈ। ਡੈਨਮਾਰਕ ਦੇ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਨੇ ਹਮਰੁਤਬਾ ਸ੍ਰੀ ਮੋਦੀ ਦਾ ਗਰਮ-ਜੋਸ਼ੀ ਨਾਲ ਸਵਾਗਤ ਕੀਤਾ। ਸ੍ਰੀ ਮੋਦੀ ਭਾਰਤੀ ਮੂਲ ਦੇ ਲੋਕਾਂ ਨਾਲ ਵੀ ਮਿਲੇ। ਬੇਲਾ ਸੈਂਟਰ ਵਿਖੇ ਉਨ੍ਹਾਂ ਭਾਰਤ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਾਹੇ ਭਾਰਤ ਵਾਸੀਆਂ ਦੀ ਭਾਸ਼ਾ ਵੱਖ-ਵੱਖ ਹੋਵੇ ਪਰ ਨੈਤਿਕ ਕਦਰਾਂ ਕੀਮਤਾਂ ਕਾਰਣ ਉਨ੍ਹਾਂ ਦੀ ਪਛਾਣ ਭਾਰਤੀ ਵਜੋਂ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ 21 ਸਦੀ ਦਾ ਭਾਰਤ ਤੇਜ਼ ਗਤੀ ਨਾਲ ਵਿਕਾਸ ਕਰ ਰਿਹਾ ਹੈ। ਉਨ੍ਹਾਂ ਮੇਡ ਇਨ ਕੋਰੋਨਾ ਵੈਕਸੀਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਵਿੱਚ ਹਰ ਪਰਿਵਾਰ ਤਕ ਕੋਰੋਨਾ ਟੀਕਾਕਰਣ ਦੀ ਪਹੁੰਚ ਯਕੀਨੀ ਬਣਾਈ ਗਈ ਹੈ।