ਵੈਲਿੰਗਟਨ, 4 ਮਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 8,454 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਅੱਜ ਵੀ ਕੋਵਿਡ ਨਾਲ ਪਿਛਲੇ 24 ਹੋਰ ਮੌਤਾਂ ਹੋਈਆਂ ਹਨ, ਇਨ੍ਹਾਂ ਵਿੱਚ 12 ਮੌਤਾਂ ਅੱਜ ਦੀਆਂ ਤੇ ਪਿਛਲੇ ਤਿੰਨ ਦਿਨਾਂ ਦੀਆਂ ਮਿਲਾ ਕੇ ਹਨ ਜਦੋਂ ਕਿ 12 ਹੋਰ ਮੌਤਾਂ 5 ਮਾਰਚ ਤੋਂ ਲੈ ਕੇ ਹੋਣ ਵਾਲੀਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 24 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 801 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 24 ਮੌਤਾਂ ਵਿੱਚੋਂ ਇੱਕ ਅੰਡਰ 10 ਸਾਲ ਦਾ ਬੱਚਾ ਹੈ, ਇੱਕ ਅੰਡਰ 10 ਤੋਂ 19 ਸਾਲ ਦੇ ਵਿੱਚ ਦਾ, ਉਸ ਤੋਂ ਇਲਾਵਾ ਦੋ 40 ਸਾਲ ਦੇ, ਇੱਕ 50 ਸਾਲ ਦਾ, ਦੋ 60 ਸਾਲ ਦੇ, ਨੌਂ 70 ਸਾਲ ਦੇ, ਪੰਜ 80 ਸਾਲ ਦੇ ਅਤੇ ਤਿੰਨ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (9), ਵਾਇਕਾਟੋ (4), ਬੇਅ ਆਫ਼ ਪਲੇਨਟੀ (2), ਵਾਂਗਾਨੁਈ (1), ਮਿਡਸੈਂਟਰਲ (1), ਗ੍ਰੇਟਰ ਵੈਲਿੰਗਟਨ ਰੀਜ਼ਨ (2), ਸਾਊਥਰਨ (2) ਅਤੇ ਕੈਂਟਰਬਰੀ (3) ਵਿੱਚ ਹੋਈਆਂ ਹਨ। ਇਸ ਵਿੱਚ 17 ਮਰਦ ਅਤੇ 7 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 8,454 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 290 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 8,164 ਹੈ। ਅੱਜ ਬਾਰਡਰ ਤੋਂ 124 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 481 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 14 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 58 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,918 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 18,053 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 54,210 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 957,799 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 8,454 ਨਵੇਂ ਕੇਸ ਅਤੇ ਕੋਵਿਡ...