ਕੋਵਿਡ -19 ਓਮੀਕਰੋਨ : ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 9,392 ਨਵੇਂ ਕੇਸ ਅਤੇ ਕੋਵਿਡ ਨਾਲ ਹੋਰ 9 ਮੌਤਾਂ ਹੋਈਆਂ

ਵੈਲਿੰਗਟਨ, 12 ਮਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 9,392 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 9 ਹੋਰ ਮੌਤਾਂ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 9 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 911 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 9 ਮੌਤਾਂ ਵਿੱਚੋਂ ਇੱਕ 70 ਸਾਲਾ ਦਾ, ਦੋ 80 ਸਾਲ ਦੇ ਅਤੇ ਛੇ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (4) ਅਤੇ ਕੈਂਟਰਬਰੀ (5) ਵਿੱਚ ਹੋਈਆਂ ਹਨ। ਇਸ ਵਿੱਚ 5 ਮਰਦ ਅਤੇ 4 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 9,392 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 310 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 9,082 ਹੈ। ਅੱਜ ਬਾਰਡਰ ਤੋਂ 84 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 398 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 7 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 60 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 4,458 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 16,349 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 52,722 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,019,292 ਕੇਸ ਹੋ ਚੁੱਕੇ ਹਨ।