ਕੋਵਿਡ -19 ਓਮੀਕਰੋਨ : ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 7,068 ਨਵੇਂ ਕੇਸ ਅਤੇ ਕੋਵਿਡ ਨਾਲ ਹੋਰ 18 ਮੌਤਾਂ ਹੋਈਆਂ

ਵੈਲਿੰਗਟਨ, 14 ਮਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 7,068 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 18 ਹੋਰ ਮੌਤਾਂ ਹੋਈਆਂ ਹਨ। ਅੱਜ ਦੱਸੀਆਂ ਗਈਆਂ ਮੌਤਾਂ ‘ਚ 10 ਉਹ ਲੋਕ ਸ਼ਾਮਲ ਹਨ ਜਿਨ੍ਹਾਂ ਦੀ ਮੌਤ ਪਿਛਲੇ ਦੋ ਦਿਨਾਂ ਵਿੱਚ ਹੋਈ ਹੈ ਅਤੇ 8 ਉਹ ਲੋਕ ਹਨ, ਜਿਨ੍ਹਾਂ ਦੀ 28 ਅਪ੍ਰੈਲ ਤੋਂ ਮੌਤ ਹੋਈ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 18 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 958 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 29 ਮੌਤਾਂ ਵਿੱਚੋਂ ਇੱਕ 40 ਸਾਲਾ ਦਾ, ਇੱਕ 60 ਸਾਲਾ ਦਾ, ਪੰਜ 70 ਸਾਲਾ ਦਾ, ਪੰਜ 80 ਸਾਲ ਦੇ ਅਤੇ ਛੇ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਨੌਰਥਲੈਂਡ (2), ਆਕਲੈਂਡ (4), ਵਾਇਕਾਟੋ (3), ਲੇਕਸ ਡੀਐੱਚਬੀ (1), ਮਿਡਸੈਂਟਰਲ (2), ਗ੍ਰੇਟਰ ਵੈਲਿੰਗਟਨ ਰਿਜ਼ਨ (2), ਵੈਸਟ ਕੋਸਟ (1), ਸਾਊਥਰਨ (1), ਕੈਂਟਰਬਰੀ (1) ਅਤੇ ਸਾਊਥ ਕੈਂਟਰਬਰੀ (1) ਵਿੱਚ ਹੋਈਆਂ ਹਨ। ਇਸ ਵਿੱਚ 9 ਮਰਦ ਅਤੇ 9 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 7,068 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 225 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 6,843 ਹੈ। ਅੱਜ ਬਾਰਡਰ ਤੋਂ 62 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 398 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 8 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 60 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,722 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 14,412 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 53,151 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,033,756 ਕੇਸ ਹੋ ਚੁੱਕੇ ਹਨ।