ਕੋਵਿਡ -19 ਓਮੀਕਰੋਨ : ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 7,591 ਨਵੇਂ ਕੇਸ ਅਤੇ ਕੋਵਿਡ ਨਾਲ 11 ਮੌਤਾਂ ਹੋਈਆਂ

ਵੈਲਿੰਗਟਨ, 26 ਮਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 7,591 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 16 ਹੋਰ ਮੌਤਾਂ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 16 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,102 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਦੋ 60 ਸਾਲ ਦੇ, ਦੋ 70 ਸਾਲ ਦੇ, ਅੱਠ 80 ਸਾਲ ਦੇ ਅਤੇ ਚਾਰ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (7), ਵੈਲਿੰਗਟਨ ਰੀਜ਼ਨ (3), ਬੇਅ ਆਫ਼ ਪਲੇਨਟੀ (1), ਲੇਕਸ (1), ਕੈਂਟਰਬਰੀ (3) ਅਤੇ ਸਾਊਥਰਨ (1) ਵਿੱਚ ਹੋਈਆਂ ਹਨ। ਇਸ ਵਿੱਚ 7 ਮਰਦ ਅਤੇ 9 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 7,591 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 259 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 7,339 ਹੈ। ਅੱਜ ਬਾਰਡਰ ਤੋਂ 69 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 355 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 12 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 59 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,814 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 15,586 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 49,645 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,124,908 ਕੇਸ ਹੋ ਚੁੱਕੇ ਹਨ।