‘ਅਗਨੀਪਥ’ ਸਕੀਮ: ਕਾਂਗਰਸ ਵੱਲੋਂ ਜੰਤਰ ਮੰਤਰ ‘ਤੇ ਸੱਤਿਆਗ੍ਰਹਿ

ਨਵੀਂ ਦਿੱਲੀ, 19 ਜੂਨ – ਵਿਰੋਧੀ ਧਿਰ ਕਾਂਗਰਸ ਨੇ ਕੇਂਦਰ ਸਰਕਾਰ ਦੀ ਸ਼ੁਰੂ ਕੀਤੀ ਗਈ ਹਥਿਆਰਬੰਦ ਬਲਾਂ ਵਿੱਚ ਭਰਤੀ ਸਕੀਮ ‘ਅਗਨੀਪਥ’ ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਜੰਤਰ ਮੰਤਰ ਵਿੱਚ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ। ਵੱਖ ਵੱਖ ਸੂਬਿਆਂ ਤੋਂ ਆਏ ਕਾਂਗਰਸੀ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨਾਲ ਕੇਂਦਰ ਸਰਕਾਰ ਨੇ ਕੋਝਾ ਮਜ਼ਾਕ ਕੀਤਾ ਹੈ। ਕੋਰੋਨਾ ਕਾਲ ਦੌਰਾਨ ਬੰਦ ਕੀਤੀ ਗਈ ਫ਼ੌਜ ਦੀ ਭਰਤੀ ਅਜੇ ਤੱਕ ਮੁੜ ਸ਼ੁਰੂ ਨਹੀਂ ਕੀਤੀ ਗਈ, ਪਰ ‘ਅਗਨੀਪਥ’ ਵਰਗੀ ਭਰਤੀ ਯੋਜਨਾ ਸ਼ੁਰੂ ਕਰਕੇ ਨੌਜਵਾਨ ਵਰਗ ਨਾਲ ਧੋਖਾ ਕੀਤਾ ਹੈ।