ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 5,630 ਨਵੇਂ ਕੇਸ ਅਤੇ ਕੋਵਿਡ ਨਾਲ 17 ਮੌਤਾਂ ਹੋਈਆਂ

ਵੈਲਿੰਗਟਨ, 21 ਜੂਨ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 5,630 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 17 ਹੋਰ ਮੌਤਾਂ ਹੋਈਆਂ ਹਨ। ਅੱਜ ਦੱਸੀਆਂ ਗਈਆਂ ਮੌਤਾਂ ‘ਚ 14 ਮੌਤਾਂ ਜੂਨ ਮਹੀਨੇ ‘ਚ, 1 ਮੌਤ ਅਪ੍ਰੈਲ ਅਤੇ 2 ਮੌਤਾਂ ਮਾਰਚ ਦੀਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 17 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,432 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਇੱਕ 50 ਸਾਲ, ਦੋ 60 ਸਾਲ, ਤਿੰਨ 70 ਸਾਲ, ਅੱਠ 80 ਸਾਲ ਅਤੇ ਦੋ 90 ਸਾਲ ਤੋਂ ਉੱਪਰ ਦੇ ਹਨ। ਇਨ੍ਹਾਂ ‘ਚ ਇੱਕ 10 ਸਾਲ ਦੇ ਵਿਚਕਾਰ ਦਾ ਬੱਚਾ ਵੀ ਹੈ। ਇਹ ਮੌਤਾਂ ਆਕਲੈਂਡ (2), ਬੇਅ ਆਫ਼ ਪਲੇਨਟੀ (2), ਵੈਲਿੰਗਟਨ (2), ਕੈਂਟਰਬਰੀ (2) ਅਤੇ ਸਾਊਥ ਕੈਂਟਰਬਰੀ (1) ਵਿੱਚ ਹੋਈਆਂ ਹਨ। ਇਸ ਵਿੱਚ 10 ਮਰਦ ਅਤੇ 1 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 5,630 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 128 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 5,502 ਹੈ। ਅੱਜ ਬਾਰਡਰ ਤੋਂ 65 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 362 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 4 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 59 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,017 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 12,810 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 34,124 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,276,604 ਕੇਸ ਹੋ ਚੁੱਕੇ ਹਨ।