ਚੰਡੀਗੜ੍ਹ, 27 ਜੂਨ – ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਲੇਠਾ ਬਜਟ 2022-23 ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਿੰਘ ਸਾਹਨੀ ਵੀ ਪੰਜਾਬ ਵਿਧਾਨ ਸਭਾ ਦੀ ਗੈਲਰੀ ਵਿੱਚ ਮੌਜੂਦ ਸਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਐਲਾਨ ਕੀਤਾ ਕਿ 1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ ਵਿੱਚ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਸਾਲ ਮਾਰਚ ‘ਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ‘ਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਦਿਆਂ ਚੀਮਾ ਨੇ ਕਿਹਾ ਕਿ ਬਜਟ ‘ਚ 1 ਜੁਲਾਈ ਤੋਂ ਸੂਬੇ ਦੇ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਇਹ ਵੀ ਕਿਹਾ ਕਿ ‘ਆਪ’ ਸਰਕਾਰ ਚੰਗੇ ਸ਼ਾਸਨ ਦਾ ਮਾਡਲ ਸਥਾਪਿਤ ਕਰੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਸਾਡੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਨਾਲ ਸ਼ੁਰੂ ਹੋਇਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰੀ ਪੋਰਟਲ ਅਤੇ ਈ-ਮੇਲ ਰਾਹੀਂ 20,384 ਸੁਝਾਅ ਪ੍ਰਾਪਤ ਕਰਨ ਤੋਂ ਬਾਅਦ ਬਜਟ ਤਿਆਰ ਕੀਤਾ ਗਿਆ ਹੈ ਅਤੇ ਸਿਹਤ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਪੇਪਰ ਰਹਿਤ ਬਜਟ ਨੂੰ ਪੜ੍ਹਦਿਆਂ ਚੀਮਾ ਨੇ ਕਿਹਾ ਕਿ ਪਹਿਲੇ ਸਾਲ ਵਿੱਚ ਸਾਡਾ ਧਿਆਨ ਤਿੰਨ ਮੁੱਖ ਗੱਲਾਂ ‘ਤੇ ਰਹੇਗਾ, ਜਿਸ ‘ਚ ਵਿਗੜ ਰਹੀ ਵਿੱਤੀ ਸਿਹਤ ਨੂੰ ਠੀਕ ਕਰਨਾ, ਜਨਤਾ ਦੇ ਪੈਸੇ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਯਕੀਨੀ ਬਣਾ ਕੇ ਚੰਗੇ ਪ੍ਰਸ਼ਾਸਨ ਦੇ ਵਾਅਦਿਆਂ ਨੂੰ ਪੂਰਾ ਕਰਨਾ ਅਤੇ ਸਿਹਤ ਅਤੇ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨਾ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਨੇ ਇਹ ਬਜਟ ਆਮ ਲੋਕਾਂ ਦੀ ਸਲਾਹ ‘ਤੇ ਤਿਆਰ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ 1 ਜੁਲਾਈ ਤੋਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਜਟ ਦੀਆਂ ਮੁੱਖ ਗੱਲਾਂ
1,55,860 ਕਰੋੜ ਰੁਪਏ ਦਾ ਬਜਟ ਪੇਸ਼
ਪੰਜਾਬ ਦੇ ਬਜਟ ਵਿੱਚ 14.20% ਦਾ ਵਾਧਾ
ਪੰਜਾਬ ਸਿਰ 2.63 ਲੱਖ ਕਰੋੜ ਰੁਪਏ ਦਾ ਕਰਜ਼ਾ
1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ
ਸਿਹਤ ਤੇ ਸਿੱਖਿਆ ‘ਤੇ ਧਿਆਨ ਕੇਂਦਰਤ ਕਰਨ ਦਾ ਦਾਅਵਾ
ਪੇਪਰਲੈੱਸ ਬਜਟ ਨਾਲ 21 ਲੱਖ ਰੁਪਏ ਸਾਲਾਨਾ ਦੀ ਬੱਚਤ ਦਾ ਦਾਅਵਾ
ਪਿਛਲੇ 5 ਸਾਲਾਂ ‘ਚ ਪੰਜਾਬ ਦਾ ਕਰਜ਼ਾ 44.23% ਵਧਿਆ
ਪੰਜਾਬ ਸਾਲਾਨਾ ਆਮਦਨ ਦੇ ਮਾਮਲੇ ਵਿੱਚ 11ਵੇਂ ਨੰਬਰ ‘ਤੇ
ਇਸ ਸਾਲ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋੜ ਦਾ ਘਾਟਾ
ਟੈਕਸ ਚੋਰੀ ਰੋਕਣ ਲਈ ਟੈਕਸ ਇੰਟੈਲੀਜੈਂਸ ਬਿਊਰੋ
ਸਿੱਖਿਆ ਦੇ ਖੇਤਰ ਲਈ ਬਜਟ ਦੀਆਂ ਮੁੱਖ ਗੱਲਾਂ
ਟੀਚਰਾਂ ਦੀ ਸਿਖਲਾਈ ਲਈ 30 ਕਰੋੜ
ਸਕੂਲ ਤੇ ਉੱਚ ਸਿੱਖਿਆ ਲਈ ਕੁੱਲ ਬਜਟ ਦਾ 16.27%
ਮੈਡੀਕਲ ਸਿੱਖਿਆ ਵਿੱਚ 56.60% ਬਜਟ ਦਾ ਵਾਧਾ
ਤਕਨੀਕੀ ਸਿੱਖਿਆ ਵਿੱਚ 47.84% ਬਜਟ ਦਾ ਵਾਧਾ
ਮਾਲੀਆ ਘਾਟਾ 1.99% ਰੱਖਿਆ
ਸਕੂਲ ਆਫ਼ ਐਮੀਨੈਂਸ ਲਈ 200 ਕਰੋੜ ਰੁਪਏ ਰਾਖਵੇਂ, 100 ਸਕੂਲ ਅਪਗ੍ਰੇਡ ਹੋਣਗੇ
ਸਕੂਲਾਂ ਦੀ ਸਾਂਭ ਸੰਭਾਲ ਲਈ 123 ਕਰੋੜ
500 ਸਕੂਲਾਂ ‘ਚ ਡਿਜੀਟਲ ਕਲਾਸਰੂਮ ਸਥਾਪਤ ਹੋਣਗੇ, 40 ਕਰੋੜ ਦਾ ਬਜਟ ਰੱਖਿਆ
ਸਕੂਲਾਂ ‘ਚ ਰੂਫ ਟੌਪ ਸਾਲਰ ਪੈਨਲ ਸਿਸਟਮ ਲੱਗਣਗੇ
ਮਿਡ ਡੇਅ ਮੀਲ ਲਈ 473 ਕਰੋੜ ਰੁਪਏ ਰਾਖਵੇਂ
ਪ੍ਰੀ ਪ੍ਰਾਇਮਰੀ ਤੇ 8ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀ
ਐੱਸਸੀ ਵਿਦਿਆਰਥੀਆਂ ਦੀ ਪ੍ਰੀ-ਮੈਟਰਿਕ ਸਕਾਲਰਸ਼ਿਪ ਲਈ 79 ਕਰੋੜ
ਓਬੀਸੀ ਵਿਦਿਆਰਥੀਆਂ ਦੀ ਪ੍ਰੀ-ਮੈਟਰਿਕ ਸਕਾਲਰਸ਼ਿਪ ਲਈ 67 ਕਰੋੜ
ਜਨਰਲ ਸ਼੍ਰੇਣੀ ਲਈ ਸੀਐੱਮ ਵਜ਼ੀਫ਼ਾ ਸਕੀਮ
ਪੰਜਾਬੀ ਯੂਨੀਵਰਸਿਟੀ ਲਈ 200 ਕਰੋੜ
ਸਿਹਤ ਖੇਤਰ ਲਈ 4731 ਕਰੋੜ ਰੁਪਏ
ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ
ਖੇਤੀਬਾੜੀ ਸੈਕਟਰ ਲਈ 11560 ਕਰੋੜ ਰੁਪਏ ਦਾ ਬਜਟ
15 ਅਗਸਤ ਤੋਂ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ
Home Page ਪੰਜਾਬ ਬਜਟ 2022-23: ਵਿੱਤ ਮੰਤਰੀ ਚੀਮਾ ਵੱਲੋਂ ਆਪ ਸਰਕਾਰ ਦਾ ਪਲੇਠਾ ਬਜਟ...