ਮੁੰਬਈ, 29 ਜੂਨ – ਮਹਾਰਾਸ਼ਟਰ ਸਿਆਸੀ ਸੰਕਟ ਦੇ ਚਲਦਿਆਂ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਨ੍ਹਾਂ ਦੀ ਰੁਚੀ ‘ਸੰਖਿਆਬਲ ਦੀ ਖੇਡ’ ਵਿੱਚ ਨਹੀਂ ਹੈ ਅਤੇ ਇਸ ਲਈ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਨੇ ਵੈੱਬਕਾਸਟ ‘ਤੇ ਕਿਹਾ, ਮੈਂ ਵਿਧਾਨ ਸਭਾ ਪ੍ਰੀਸ਼ਦ ਦੀ ਮੈਂਬਰੀ ਤੋਂ ਵੀ ਅਸਤੀਫ਼ਾ ਦੇ ਰਿਹਾ ਹਾਂ’। ਠਾਕਰੇ ਨੇ ਇਸ ਦੇ ਨਾਲ ਹੀ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੇ ਕਿ ਉਹ ਸੜਕਾਂ ‘ਤੇ ਪ੍ਰਦਰਸ਼ਨ ਨਾ ਕਰਨ’। ਠਾਕਰੇ ਦਾ ਐਲਾਨ ਉਸ ਦੀ ਅਗਵਾਈ ਵਾਲੀ ਮਹਾਂ ਵਿਕਾਸ ਅਘਾੜੀ (ਐਮਵੀਏ) ਸਰਕਾਰ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਵੀਰਵਾਰ ਨੂੰ ਰਾਜਪਾਲ ਦੇ ਨਿਰਦੇਸ਼ਾਂ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਕੁੱਝ ਮਿੰਟਾਂ ਬਾਅਦ ਕੀਤਾ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਅਤੇ ਕਾਂਗਰਸ ਐਮਵੀਏ ਵਿੱਚ ਸ਼ਿਵ ਸੈਨਾ ਦੇ ਨਾਲ ਸਹਿਯੋਗੀ ਹਨ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਰਾਜ ਭਵਨ ਪਹੁੰਚ ਕੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਵਿਧਾਨ ਸਭਾ ਪ੍ਰੀਸ਼ਦ ਦੀ ਮੈਂਬਰੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਰਾਜਪਾਲ ਨੇ ਮਹਾਂ ਵਿਕਾਸ ਅਘਾੜੀ (ਐਮਵੀਏ) ਸਰਕਾਰ ਨੂੰ ਵੀਰਵਾਰ ਸਵੇਰੇ 11.00 ਵਜੇ ਤੱਕ ਫਲੋਰ ਟੈੱਸਟ ਦੇਣ ਲਈ ਕਿਹਾ ਸੀ, ਜਿਸ ਨੂੰ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸਿਖਰਲੀ ਅਦਾਲਤ ਵੱਲੋਂ ਕੋਈ ਰਾਹਤ ਨਾ ਮਿਲਣ ਮਗਰੋਂ ਸ਼ਿਵ ਸੈਨਾ ਦੇ ਪ੍ਰਧਾਨ ਊਧਵ ਨੇ ਆਨਲਾਈਨ ਲਾਈਵ ਹੋ ਕੇ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਊਧਵ ਦੇ ਅਸਤੀਫ਼ਾ ਦੇਣ ਨਾਲ ਭਾਜਪਾ ਦਾ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਰਾਹ ਮੋਕਲਾ ਹੋ ਗਿਆ ਹੈ। ਉੱਧਰ, ਭਾਜਪਾ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਦੇਵੇਂਦਰ ਫੜਨਵੀਸ ਦੀ ਰਿਹਾਇਸ਼ ‘ਤੇ ਇਕੱਠੇ ਹੋਏ ਅਤੇ ਮਹਾ ਵਿਕਾਸ ਅਗਾੜੀ ਸਰਕਾਰ ਡਿੱਗਣ ‘ਤੇ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ।
Home Page ਮਹਾਰਾਸ਼ਟਰ ਸਿਆਸੀ ਸੰਕਟ: ਮੁੱਖ ਮੰਤਰੀ ਊਧਵ ਠਾਕਰੇ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ