ਵੈਲਿੰਗਟਨ, 2 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 6,460 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 20 ਹੋਰ ਮੌਤਾਂ ਹੋਈਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਇਨ੍ਹਾਂ ਵਿੱਚੋਂ 19 ਮੌਤਾਂ ਪਿਛਲੇ ਤਿੰਨ ਦਿਨਾਂ ਵਿੱਚ ਹੋਈਆਂ ਹਨ ਜਦੋਂ ਕਿ ਇੱਕ ਮੌਤ 22 ਜੂਨ ਹੋਈ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 20 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,549 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਪੰਜ 70 ਸਾਲ, ਛੇ 80 ਸਾਲ ਅਤੇ ਨੌਂ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ (5), ਵਾਇਕਾਟੋ (1), ਬੇਅ ਆਫ਼ ਪਲੇਨਟੀ (2), ਲੇਕਸ (1), ਹਾਕਸ ਬੇਅ (1), ਤਾਰਾਨਾਕੀ (1), ਮਿਡਸੈਂਟਰਲ (1), ਨੈਲਸਨ ਮਾਰਲਬਰੋ (1), ਸਾਊਥ ਕੈਂਟਰਬਰੀ (2) ਅਤੇ ਸਾਊਥਰਨ (5) ਵਿੱਚ ਹੋਈਆਂ ਹਨ। ਇਸ ਵਿੱਚ 11 ਮਰਦ ਅਤੇ 9 ਔਰਤਾਂ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 423 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 7 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 63 ਸਾਲ ਹੈ। ਨਵੇਂ ਕੇਸਾਂ ਦੀ ਸੰਖਿਆ 166 ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ਵਿਦੇਸ਼ ਯਾਤਰਾ ਕੀਤੀ ਹੈ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 47,755 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,345,175 ਕੇਸ ਹੋ ਚੁੱਕੇ ਹਨ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,528 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 12,627 ਟੈੱਸਟ ਕੀਤੇ ਗਏ ਹਨ।
Home Page ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 6,460 ਨਵੇਂ ਕੇਸ ਅਤੇ ਕੋਵਿਡ...