ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਪਹਿਲੀ ਵਾਰ ਓਮੀਕਰੋਨ ਦਾ ਸਬਵੈਰੀਐਂਟ BA.2.75 ਮਿਲਿਆ, ਕਮਿਊਨਿਟੀ ਦੇ 9,629 ਨਵੇਂ ਕੇਸ ਤੇ 24 ਮੌਤਾਂ

ਵੈਲਿੰਗਟਨ, 5 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 9,629 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ, ਅੱਜ ਦੇਸ਼ ਵਿੱਚ ਕਮਿਊਨਿਟੀ ਕੇਸ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ। ਕੋਵਿਡ ਨਾਲ ਪਿਛਲੇ 24 ਹੋਰ ਮੌਤਾਂ ਹੋਈਆਂ ਹਨ। ਓਮੀਕਰੋਨ ਦਾ ਸਬਵੈਰੀਐਂਟ BA.2.75 ਪਹਿਲੀ ਵਾਰ ਨਿਊਜ਼ੀਲੈਂਡ ਵਿੱਚ ਖ਼ੋਜਿਆ ਗਿਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 24 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,591 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਤਿੰਨ 40 ਸਾਲ, ਪੰਜ 70 ਸਾਲ, ਸੱਤ 80 ਸਾਲ ਅਤੇ ਨੌਂ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ ਰੀਜ਼ਨ (5), ਵਾਇਕਾਟੋ (3), ਬੇਅ ਆਫ਼ ਪਲੇਨਟੀ (4), ਲੇਕਸ (1), ਹਾਕਸ ਬੇਅ (1), ਮਿਡਸੈਂਟਰਲ (1), ਵੈਲਿੰਗਟਨ ਰੀਜ਼ਨ (4), ਕੈਂਟਰਬਰੀ (4) ਅਤੇ ਸਾਊਥਰਨ (1) ਵਿੱਚ ਹੋਈਆਂ ਹਨ। ਇਸ ਵਿੱਚ 10 ਮਰਦ ਅਤੇ 14 ਔਰਤਾਂ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 493 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 11 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 65 ਸਾਲ ਹੈ। ਨਵੇਂ ਕੇਸਾਂ ਦੀ ਸੰਖਿਆ 187 ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ਵਿਦੇਸ਼ ਯਾਤਰਾ ਕੀਤੀ ਹੈ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 50,698 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,366,853 ਕੇਸ ਹੋ ਚੁੱਕੇ ਹਨ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,529 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 15,779 ਟੈੱਸਟ ਕੀਤੇ ਗਏ ਹਨ।