ਵੈਲਿੰਗਟਨ, 9 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 9,307 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਕੋਵਿਡ ਨਾਲ ਪਿਛਲੇ 22 ਹੋਰ ਮੌਤਾਂ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 23 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 1,663* ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮੌਤਾਂ ਵਿੱਚੋਂ ਇੱਕ 10 ਸਾਲ ਦੇ ਅੰਡਰ, ਤਿੰਨ 50 ਸਾਲ, ਤਿੰਨ 60 ਸਾਲ, ਪੰਜ 70 ਸਾਲ, ਸੱਤ 80 ਸਾਲ ਅਤੇ ਤਿੰਨ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਆਕਲੈਂਡ ਰੀਜ਼ਨ (6), ਵਾਇਕਾਟੋ (4), ਲੇਕਸ (1), ਬੇਅ ਆਫ਼ ਪਲੇਨਟੀ (1), ਹਾਕਸ ਬੇਅ (1), ਮਿਡਸੈਂਟਰਲ (1), ਵੈਲਿੰਗਟਨ ਰੀਜ਼ਨ (2), ਕੈਂਟਰਬਰੀ/ਵੈਸਟ ਕੋਸਟ (4) ਅਤੇ ਸਾਊਥਰਨ (2) ਵਿੱਚ ਹੋਈਆਂ ਹਨ। ਇਸ ਵਿੱਚ 14 ਮਰਦ ਅਤੇ 8 ਔਰਤਾਂ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 570 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 9 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 65 ਸਾਲ ਹੈ। ਨਵੇਂ ਕੇਸਾਂ ਦੀ ਸੰਖਿਆ 251 ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ਵਿਦੇਸ਼ ਯਾਤਰਾ ਕੀਤੀ ਹੈ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 60,790 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 1,413,437 ਕੇਸ ਹੋ ਚੁੱਕੇ ਹਨ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 3,775 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 15,728 ਟੈੱਸਟ ਕੀਤੇ ਗਏ ਹਨ।
Home Page ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 9,307 ਨਵੇਂ ਕੇਸ ਅਤੇ ਕੋਵਿਡ...