ਨਵੀਂ ਦਿੱਲੀ, 18 ਜੁਲਾਈ – ਸੰਸਦ ਮੈਂਬਰਾਂ ਅਤੇ ਸੂਬਾਈ ਅਸੈਂਬਲੀਆਂ ਦੇ ਵਿਧਾਇਕਾਂ ਨੇ ਦੇਸ਼ ਦਾ 15ਵਾਂ ਰਾਸ਼ਟਰਪਤੀ ਚੁੁਣਨ ਲਈ ਅੱਜ ਵੋਟਾਂ ਪਾਈਆਂ। ਰਿਟਰਨਿੰਗ ਅਧਿਕਾਰੀ ਪੀ.ਸੀ.ਮੋਦੀ ਨੇ ਕਿਹਾ ਕਿ ਸੰਸਦ ਵਿੱਚ 98.90 ਫੀਸਦ ਪੋਲਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਆਗੂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ ਹੋਰਨਾਂ ਨੇ ਸੰਸਦ ਭਵਨ ਵਿਚਲੇ ਪੋਲਿੰਗ ਸਟੇਸ਼ਨ ’ਤੇ ਵੋਟ ਪਾਈ। ਰਾਸ਼ਟਰਪਤੀ ਦੀ ਚੋਣ ਲਈ ਮਤਦਾਨ ਪ੍ਰਕਿਰਿਆ ਅੱਜ ਸ਼ਾਂਤਮਈ ਢੰਗ ਨਾਲ ਪੂਰੀ ਹੋ ਗਈ। ਇਸੇ ਦੌਰਾਨ ਕਈ ਰਾਜਾਂ ’ਚ ਕਰਾਸ ਵੋਟਿੰਗ ਹੋਣ ਦਾ ਦਾਅਵਾ ਵੀ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪਾਰਲੀਮੈਂਟ ਵਿੱਚ ਕੁੱਲ 99.90 ਫ਼ੀਸਦ ਮਤਦਾਨ ਹੋਇਆ। ਰਾਸ਼ਟਰਪਤੀ ਚੋਣਾਂ ਲਈ ਚੋਣ ਅਮਲ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਿਹਾ ਜਿਸ ਦੌਰਾਨ ਸੰਸਦ ਤੋਂ ਇਲਾਵਾ ਦੇਸ਼ ਦੇ ਸਾਰੇ ਸੂੁਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਮਤਦਾਨ ਹੋਇਆ। ਇਸ ਤੋਂ ਪਹਿਲਾਂ ਮਤਦਾਨ ਸਵੇਰੇ 10 ਵਜੇ ਹੋਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਪਹਿਲਾਂ ਵੋਟ ਪਾਉਣ ਵਾਲਿਆਂ ਵਿੱਚ ਸ਼ਾਮਲ ਸਨ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ ਅਤੇ ਅਗਲੇ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ। ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਤੋਂ ਦਰੋਪਦੀ ਮੁਰਮੂ ਅਤੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ। ਦਰੋਪਦੀ ਮੁਰਮੂ ਇਸ ਤੋਂ ਪਹਿਲਾਂ ਝਾਰਖੰਡ ਦੀ ਰਾਜਪਾਲ ਰਹਿ ਚੁੱਕੀ ਹੈ। ਜੇਕਰ ਕਬਾਇਲੀ ਨੇਤਾ ਮੁਰਮੂ ਚੁਣੀ ਜਾਂਦੀ ਹਨ ਤਾਂ ਮੁਰਮੂ ਆਦਿਵਾਸੀ ਭਾਈਚਾਰੇ ਨਾਲ ਸਬੰਧਤ ਭਾਰਤ ਦੀ ਪਹਿਲੀ ਰਾਸ਼ਟਰਪਤੀ ਹੋਵੇਗੀ। ਵਿਰੋਧੀ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਉਮੀਦਵਾਰ ਹਨ, ਜੋ ਕਦੇ ਭਾਜਪਾ ਦੇ ਵੱਡੇ ਨੇਤਾ ਸਨ। ਸਿਨਹਾ ਨੇ 2018 ਵਿੱਚ ਭਾਜਪਾ ਨੂੰ ਛੱਡ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਭਾਜਪਾ ਵਿੱਚ ਅੰਦਰੂਨੀ ਲੋਕਤੰਤਰ ਨਹੀਂ ਹੈ।
Home Page ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਮੁਕੰਮਲ, 21 ਜੁਲਾਈ ਨੂੰ...