ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਕੀਤੀ ਦਰਬਾਰ ਸਾਹਿਬ ਦੀ ਸਜਾਵਟ 

ਅੰਮ੍ਰਿਤਸਰ, 28 ਅਗਸਤ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਮੁਬਾਰਕ ਮੌਕੇ ’ਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰੀਏ। ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਾਏ ਗਏ ਸ੍ਰੀ ਦਰਬਾਰ ਸਾਹਿਬ, 45 ਕਿਸਮਾਂ ਦੇ ਫੁੱਲਾਂ ਨਾਲ ਕੀਤੀ ਦਰਬਾਰ ਸਾਹਿਬ ਦੀ ਸਜਾਵਟ ਕੀਤੀ ਗਈ ਹੈ ਤੇ ਫੁੱਲ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਮੰਗਵਾਏ ਗਏ ਹਨ।