ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਨੂੰ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 4 ਸਤੰਬਰ – ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਕੌਮੀ ਪੱਧਰ ਦੀ ਮੀਟਿੰਗ ਹੋਈ। ਇਸ ਵਿੱਚ ਕਿਸਾਨ ਮੰਗਾਂ, ਲਖੀਮਪੁਰ ਖੀਰੀ ਮਾਮਲਾ ਤੇ ਅਗਲੇ ਸੰਘਰਸ਼ ਬਾਰੇ ਚਰਚਾ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ 3 ਅਕਤੂਬਰ ਨੂੰ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਤੇ ਅਰਥੀਆਂ ਸਾੜਨ ਦਾ ਫ਼ੈਸਲਾ ਲਿਆ ਗਿਆ, ਜਦੋਂ ਕਿ 26 ਨੰਵਬਰ ਨੂੰ ਸੂਬਿਆਂ ਦੀਆਂ ਰਾਜਧਾਨੀਆਂ ’ਤੇ ਇਕੱਠ ਕਰਕੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।