ਜੰਮੂ, 26 ਸਤੰਬਰ – ਸਾਬਕਾ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਨੇ ਅੱਜ ਆਪਣੇ ਨਵੇਂ ਸਿਆਸੀ ਸੰਗਠਨ ‘ਡੈਮੋਕਰੈਟਿਕ ਆਜ਼ਾਦ ਪਾਰਟੀ’ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਜੰਮੂ ਕਸ਼ਮੀਰ ਵਿੱਚ ਧਾਰਾ 370 ਦੀ ਬਹਾਲੀ ਨੂੰ ਚੋਣ ਮੁੱਦਾ ਨਹੀਂ ਬਣਾਉਣਗੇ। ਆਜ਼ਾਦ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਧਰਮ-ਨਿਰਪੱਖ ਤੇ ਜਮਹੂਰੀ ਰਹੇਗੀ ਅਤੇ ਕਿਸੇ ਵੀ ਪ੍ਰਭਾਵ ਤੋਂ ਆਜ਼ਾਦ ਹੋਵੇਗੀ। ਆਜ਼ਾਦ ਨੇ ਕਿਹਾ ਕਿ ਸੜਕਾਂ, ਪਾਣੀ ਦੀ ਸਪਲਾਈ ਤੇ ਮਹਿੰਗਾਈ ਜਿਹੇ ਮੁੱਦੇ ਚੋਣਾਂ ਲਈ ਹੁੰਦੇ ਹਨ। ਆਜ਼ਾਦ ਨੇ ਇਸ ਮੌਕੇ ਪਾਰਟੀ ਦਾ ਝੰਡਾ ਵੀ ਲਾਂਚ ਕੀਤਾ ਜਿਸ ਵਿੱਚ ਪੀਲਾ, ਸਫੈਦ ਅਤੇ ਨੀਲਾ ਤਿੰਨ ਰੰਗ ਹਨ।
Home Page ਸਾਬਕਾ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਵੱਲੋਂ ਨਵੀਂ ‘ਡੈਮੋਕਰੈਟਿਕ ਆਜ਼ਾਦ ਪਾਰਟੀ’ ਦਾ...