ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ‘ਤੇ ਰੱਖ ਕੇ ਪ੍ਰਧਾਨ ਮੰਤਰੀ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਦਿੱਤੀ – ਕਮਲਜੀਤ ਕੌਰ ਗਿੱਲ

ਅਮ੍ਰਿਤਸਰ, 27 ਸਤੰਬਰ – ਅੰਮ੍ਰਿਤਸਰ ਦੀ ਸਮਾਜਿਕ ਸੰਸਥਾ ਰਾਸੋ ਦੀ ਮੁਖੀ ਕਮਲਜੀਤ ਕੌਰ ਗਿੱਲ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਮੌਕੇ ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਦਾ ਹਵਾਈ ਅੱਡਾ ਸ਼ਹੀਦ-ਏ-ਆਜ਼ਮ ਦੇ ਨਾਂ ’ਤੇ ਕਰਵਾ ਕੇ ਪੂਰੇ ਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ।
28 ਸਤੰਬਰ ਭਗਤ ਸਿੰਘ ਦਾ ਜਨਮ ਦਿਨ ’ਤੇ ਇਹ ਉਨਾਂ ਨੂੰ ਇਕ ਸੱਚੀ ਸ਼ਰਧਾਂਜਲੀ ਹੈ, ਇਹ ਇਤਿਹਾਸ ਵਿੱਚ ਦਰਜ ਹੋਵੇਗਾ। ਕੋਈ ਵੀ ਦੇਸ਼ ਉਦੋਂ ਮਜ਼ਬੂਤ ਹੁੰਦਾ ਹੈ ਜਦੋਂ ਉਹ ਆਪਣੇ ਸ਼ਹੀਦਾਂ ਨੂੰ ਯਾਦ ਕਰਦਾ ਹੈ। ਭਗਤ ਸਿੰਘ ਨੂੰ ਸਨਮਾਨ ਦੇਣ ਲਈ ਊਨਾਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।