‘ਤੀਜੀਆਂ ਅਤੇ ਚੌਥੀਆਂ ਨਿਊਜ਼ੀਲੈਂਡ ਸਿੱਖ ਗੇਮਜ਼’ ਦੋ ਦਿਨਾਂ ਲਈ ਕੱਲ੍ਹ ਤੋਂ ਸ਼ੁਰੂ

ਆਕਲੈਂਡ, 25 ਨਵੰਬਰ (ਕੂਕ ਪੰਜਾਬੀ ਸਮਾਚਾਰ) – ਇੱਥੇ 26 ਤੇ 27 ਨਵੰਬਰ ਨੂੰ ‘ਤੀਜੀਆਂ ਅਤੇ ਚੌਥੀਆਂ ਨਿਊਜ਼ੀਲੈਂਡ ਸਿੱਖ ਗੇਮਜ਼’ ਹੋ ਰਹੀਆਂ ਹਨ, ਜਿਸ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਇਹ ਖੇਡਾਂ ਸ਼ਨੀਵਾਰ ਅਤੇ ਐਤਵਾਰ ਨੂੰ ਬਰੂਸ ਪੁਲਮਨ ਪਾਰਕ ਟਾਕਾਨੀਨੀ ਵਿਖੇ ਦੋ ਦਿਨਾਂ ਲਈ ਹੋ ਰਹੀਆਂ ਹਨ। ਖੇਡਾਂ ਤੋਂ ਇਲਾਵਾ ਵੱਡੀ ਸਭਿਆਚਾਰਕ ਸਟੇਜ ਲੱਗਣੀ ਹੈ ਜਿਸ ਦੇ ਵਿੱਚ 6 ਪੰਜਾਬੀ ਗਾਇਕ ਆਪਣੀ ਗਾਲ਼ੀ ਦਾ ਮੁਜ਼ਾਹਰਾ ਪੇਸ਼ ਕਰਨਗੇ। ਖੇਡਾਂ ਦੇ ਨਾਲ-ਨਾਲ ਸਭਿਆਚਾਰਕ ਪ੍ਰੋਗਰਾਮ ਵੀ ਨਾਲੋਂ ਨਾਲ ਚੱਲਣਗੇ।
‘ਤੀਜੀਆਂ ਅਤੇ ਚੌਥੀਆਂ ਨਿਊਜ਼ੀਲੈਂਡ ਸਿੱਖ ਗੇਮਜ਼’ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਕੱਲ੍ਹ ਸ਼ੁਰੂ ਹੋਣ ਵਾਲੀਆਂ ਖੇਡਾਂ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਗਈਆਂ ਹਨ, ਸਭਿਆਚਾਰਕ ਸਟੇਜ ਦੇ ਨਾਲ ਬੱਚਿਆਂ ਲਈ ਮਨੋਰੰਜਨ ਦੇ ਸਾਧਨ ਤਿਆਰ ਹਨ। ਉਨ੍ਹਾਂ ਨਿਊਜ਼ੀਲੈਂਡ ਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ, ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੱਕੀ ਡਰਾਅ ‘ਚ ਕਾਰ ਕੱਢੀ ਜਾਏਗੀ ਅਤੇ ਜੇਤੂ ਖਿਡਾਰੀਆਂ ਤੇ ਟੀਮਾਂ ਨੂੰ ਟਰਾਫ਼ੀਆਂ ਦਿੱਤੀਆਂ ਜਾਣਗੀਆਂ।