ਚੰਡੀਗੜ੍ਹ, 14 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਤਹਿਤ ਛੇ ਵਰ੍ਹਿਆਂ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਅੱਜ ਜਾਰੀ ਬਿਆਨ ’ਚ ਦੱਸਿਆ ਕਿ ਪੰਜੋਲੀ ਕਈ ਦਫ਼ਾ ਪਹਿਲਾਂ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਅਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ੀ ਪਾਇਆ ਗਿਆ ਸੀ ਪਰ ਉਦੋਂ ਪਾਰਟੀ ਨੇ ਸਹਿਣਸ਼ੀਲਤਾ ਰੱਖਦਿਆਂ ਕੋਈ ਕਾਰਵਾਈ ਨਹੀਂ ਕੀਤੀ ਸੀ।
ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤੋਂ ਸਾਫ਼ ਹੈ ਕਿ ਪਾਰਟੀ ਹੁਣ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਗਈ ਹੈ।
Home Page ਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ